ਰਵੇਲ ਸਿੰਘ ਭਿੰਡਰ
ਪਟਿਆਲਾ, 17 ਜੂਨ
ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ ਦਫ਼ਤਰ ਅੱਗੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ 2 ਜੂਨ ਤੋਂ ਲਗਾਤਾਰ ਦੁਪਹਿਰ ਦੌਰਾਨ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ। ਪੂਟਾ ਵੱਲੋਂ ਅੱਜ ਯੂਨੀਵਰਸਿਟੀ ਦੀ ਵਿੱਤੀ ਸੰਕਟ ਸਮੇਤ ਹੋਰ ਮਸਲਿਆਂ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਭੇਜ ਕੇ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਵੱਲ ਉਚੇਚੇ ਤੌਰ ’ਤੇ ਧਿਆਨ ਦਿੱਤਾ ਜਾਵੇ। ਚਿੱਠੀ ’ਚ ਮੁੱਖ ਮੰਤਰੀ ਤੁਰੰਤ ਯੂਨੀਵਰਸਿਟੀ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਹੈ ਕਿ ਯੂਨੀਵਰਸਿਟੀ ਦਾ ਵਿੱਤੀ ਸੰਕਟ ਆਏ ਦਿਨ ਵੱਧ ਰਿਹਾ ਜਦੋਂ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕੋਈ ਚਿੰਤਾ ਨਹੀ ਹੈ। ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਹੀ ਨਹੀ ਮਿਲ ਰਹੀਆਂ। ਪੈਨਸ਼ਨਰਜ ਵੀ ਤਨਖਾਹ ਨੂੰ ਕਲਪ ਰਹੇ ਹਨ। ਧਰਨੇ ਵਿੱਚ ਪੂਟਾ ਪ੍ਰਧਾਨ ਜਸਵਿੰਦਰ ਸਿੰਘ ਬਰਾੜ, ਸਕੱਤਰ ਗੁਰਨਾਮ ਸਿੰਘ ਵਿਰਕ ਸਮੇਤ ਹੋਰ ਅਹੁਦੇਦਾਰਾਂ ਤੇ ਹੋਰ ਹਮਾਇਤੀਆਂ ਸ਼ਿਰਕਤ ਕੀਤੀ।