ਜਲੰਧਰ: ਨਕੋਦਰ ਬੇਅਦਬੀ ਕਾਂਡ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਚੁੱਕਣ ਸਬੰਧੀ ਪੀੜਤ ਬਲਦੇਵ ਸਿੰਘ ਲਿੱਤਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। । ਉਨ੍ਹਾਂ ਕਿਹਾ ਕਿ ਸਾਬਕਾ ਸਪੀਕਰ ਕੇਪੀ ਰਾਣਾ ਨੇ ਦੱਸਿਆ ਕਿ ਨਕੋਦਰ ਕਾਂਡ ਦੀ ਰਿਪੋਰਟ ਦਾ ਇੱਕ ਹਿੱਸਾ ਤਾਂ 5 ਮਾਰਚ 2001 ਨੂੰ ਵਿਧਾਨ ਸਭਾ ਵਿੱਚ ਬਿਨਾਂ ਐਕਸ਼ਨ ਟੇਕਨ ਰਿਪੋਰਟ ਦੇ ਪੇਸ਼ ਕਰ ਦਿੱਤਾ ਗਿਆ ਸੀ ਪਰ ਦੂਜਾ ਹਿੱਸਾ ਮੌਜੂਦ ਨਹੀਂ ਹੈ। ਉਨ੍ਹਾਂ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੂੰ ਕਿਹਾ ਕਿ ਉਹ ਵਿਧਾਨ ਸਭਾ ਦੀ ਲਾਇਬਰੇਰੀ ਵਿੱਚ ਜਾਂਚ ਰਿਪੋਰਟ ਦਾ ਦੂਜਾ ਹਿੱਸਾ ਵੀ ਲੱਭਣ ’ਚ ਮਦਦ ਕਰਨ। -ਨਿੱਜੀ ਪੱਤਰ ਪ੍ਰੇਰਕ