ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ‘ਟਵਿੱਟਰ’ ਦੇ ਸੀਈਓ ਜੈਕ ਡੋਰਸੇ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਸਿੱਖਾਂ ਖ਼ਿਲਾਫ਼ ਨਫ਼ਰਤ ਵਾਲੇ ਟਵੀਟ ਕਰਨ ਵਾਲੇ ਟਵਿੱਟਰ ਖਾਤਿਆਂ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਇਸ ਮੰਚ ਰਾਹੀਂ ਸਿੱਖਾਂ ਖ਼ਿਲਾਫ਼ ਨਫ਼ਰਤ ਵਾਲਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਜਾਇਜ਼ ਨਹੀਂ ਹੈ। ਹਾਲ ਹੀ ਵਿੱਚ ਆਰਐੱਸਐੱਸ ਖ਼ਿਲਾਫ਼ ਮਤਾ ਪਾਸ ਕਰਨ ਮਗਰੋਂ ਅਜਿਹੇ ਨਫ਼ਰਤ ਵਾਲੇ ਸੁਨੇਹਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਭਾਜਪਾ ਦੇ ਅਬੋਹਰ ਤੋਂ ਵਿਧਾਇਕ ’ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਵੀ ਇਸ ਮੰਚ ਤੋਂ ਸਿੱਖਾਂ ਖ਼ਿਲਾਫ਼ ਪ੍ਰਚਾਰ ਕੀਤਾ ਗਿਆ। ਅਜਿਹੇ ਟਵੀਟ ਕਰਨ ਵਾਲਿਆਂ ਨੇ ਨਵੰਬਰ 1984 ਸਿੱਖ ਕਤਲੇਆਮ ਨੂੰ ਦੁਹਰਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਹਨ। -ਟਨਸ