ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 7 ਸਤੰਬਰ
ਪਿਛਲੇ ਸਾਲ ਬਸੀ ਪਠਾਣਾਂ ਵਿਖੇ ਹੋਏ ਇੱਕ ਕਤਲ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਹੋਰਿਲ ਰਾਮ ਉਰਫ ਹਰੀ ਰਾਮ ਵਾਸੀ ਸਿਵਹਰ (ਬਿਹਾਰ) ਨੂੰ ਫ਼ਤਹਿਗੜ੍ਹ ਸਾਹਿਬ ਦੀ ਸੈਸ਼ਨਜ਼ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਸੀ ਪਠਾਣਾਂ ਦੀ ਪੁਲੀਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ’ਚ ਹੋਰਿਲ ਰਾਮ ਉਰਫ ਹਰੀ ਰਾਮ ਨੂੰ ਨਾਮਜ਼ਦ ਕੀਤਾ ਗਿਆ ਸੀ ਤੇ ਉਕਤ ਮਾਮਲੇ ’ਚ ਸ਼ਿਕਾਇਤਕਰਤਾ ਔਰਤ ਸਤਨਾਮ ਕੌਰ ਨੇ ਪੁਲੀਸ ਨੂੰ ਆਪਣੇ ਪਤੀ ਅਮਰੀਕ ਸਿੰਘ ਦੇ ਕਤਲ ਦੀ ਸ਼ਿਕਾਇਤ ਕੀਤੀ ਸੀ। ਪੁਲੀਸ ਦੀ ਜਾਂਚ ਤੋਂ ਬਾਅਦ ਅਦਾਲਤ ਨੇ ਹੋਰਿਲ ਰਾਮ ਨੂੰ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।