ਗੁਰੂ ਤੇਗ ਬਹਾਦਰ ਦੇ ਜੀਵਨ ਬਾਰੇ ਲਾਈਟ ਐਂਡ ਸਾਊਂਡ ਸ਼ੋਅ
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਅੱਜ ਤਰਨ ਤਾਰਨ, ਮੋਗਾ, ਨਵਾਂ ਸ਼ਹਿਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ...
Advertisement
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਅੱਜ ਤਰਨ ਤਾਰਨ, ਮੋਗਾ, ਨਵਾਂ ਸ਼ਹਿਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਤਾਰਨ ਦੇ ਪੁਲੀਸ ਸਟੇਡੀਅਮ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਵੱਲੋਂ ਹਾਜ਼ਰੀ ਭਰੀ ਗਈ। ਨਵੀਂ ਅਨਾਜ ਮੰਡੀ ਮੋਗਾ ਵਿਖੇ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਾਜ਼ਰੀ ਭਰੀ।
Advertisement
Advertisement
×

