ਪੱਤਰ ਪ੍ਰੇਰਕ
ਰੂਪਨਗਰ, 31 ਮਈ
ਉੱਘੀ ਸਾਹਿਤਕਾਰ ਅਤੇ ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਦੀ ਮੈਂਬਰ ਸੂਬਾ ਸੁਰਿੰਦਰ ਕੌਰ ਖਰਲ (69) ਦਾ ਦੇਹਾਂਤ ਹੋ ਗਿਆ। ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਭਿਉਰਾ, ਸਰਪ੍ਰਸਤ ਡਾ. ਹੇਮ ਕਿਰਨ ਅਤੇ ਹੋਰ ਮੈਂਬਰਾਂ ਨੇ ਸੁਰਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਆਤਮਕ, ਸਮਾਜਿਕ ਤੇ ਧਾਰਮਿਕ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਂਦਿਆਂ ਦਰਜਨਾਂ ਲੇਖ, ਕਹਾਣੀਆਂ, ਕਵਿਤਾਵਾਂ, ਬੰਸਾਵਲੀਆਂ ਤੇ ਸਫ਼ਰਨਾਮੇ ਸਾਹਿਤ ਦੀ ਝੋਲੀ ਪਾਏ।
ਚੰਡੀਗੜ੍ਹ (ਪੱਤਰ ਪ੍ਰੇਰਕ): ਸੂਬਾ ਸੁਰਿੰਦਰ ਕੌਰ ਖਰਲ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਉਹ ਬਹੁਪੱਖੀ ਪ੍ਰਤਿਭਾ ਦੇ ਮਾਲਕ ਸਨ।