ਗੁਰਬਾਣੀ ਦਾ ਸਿੱਧਾ ਪ੍ਰਸਾਰਨ: ਸ਼੍ਰੋਮਣੀ ਕਮੇਟੀ ਨੂੰ ਸੈਟੇਲਾਈਟ ਚੈਨਲ ਲਈ ਪ੍ਰਵਾਨਗੀ ਨਾ ਮਿਲੀ
ਪ੍ਾੲੀਵੇਟ ਚੈਨਲ ’ਤੇ ਟੇਕ; ਕਮੇਟੀ ਸਮੁੱਚੀ ਜਾਣਕਾਰੀ ਜਨਤਕ ਕਰੇ: ਗਿਆਨੀ ਹਰਪ੍ਰੀਤ ਸਿੰਘ
ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਵਾਸਤੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਬਣਾਉਣ ਦੀ ਯੋਜਨਾ ਦੇ ਮਾਮਲੇ ਵਿੱਚ ਫਿਲਹਾਲ ‘ਦਿੱਲੀ ਦੂਰ ਹੈ’।
ਸ਼੍ੋਮਣੀ ਕਮੇਟੀ ਦੇ ਆਪਣੇ ਚੈਨਲ ਦੀ ਸਥਾਪਤੀ ਦਾ ਮਾਮਲਾ ਕੱਲ੍ਹ ਉਸ ਵੇਲੇ ਮੁੜ ਉਭਰਿਆ ਸੀ, ਜਦੋਂ ਇਸ ਮਾਮਲੇ ’ਤੇ ਵਿਧਾਨ ਸਭਾ ਵਿੱਚ ਚਰਚਾ ਹੋਈ। ਸ਼੍ਰੋਮਣੀ ਕਮੇਟੀ ਅਤੇ ਨਿੱਜੀ ਚੈਨਲ ਤੋਂ ਬਕਾਇਆ ਨਾ ਲੈਣ ਸਬੰਧੀ ਦੋਸ਼ ਲਾਏ ਗਏ ਸਨ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਨ ਕੀਤਾ ਗਿਆ ਹੈ ਅਤੇ ਅਜਿਹੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਗਿਆ।
ਕੁਝ ਸਾਲ ਪਹਿਲਾਂ ਅਕਾਲ ਤਖਤ ਦੇ ਜਥੇਦਾਰ ਹੁੰਦਿਆ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ੋਮਣੀ ਕਮੇਟੀ ਨੂੰ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਆਪਣਾ ਚੈਨਲ ਬਣਾਉਣ ਲਈ ਆਦੇਸ਼ ਦਿੱਤਾ ਗਿਆ ਸੀ। ਜਥੇਦਾਰ ਵੱਲੋਂ ਸ਼੍ੋਮਣੀ ਕਮੇਟੀ ਨੂੰ ਇਸ ਸਬੰਧੀ ਨਿੱਜੀ ਚੈਨਲ ਨੂੰ ਦਿੱਤੇ ਗਏ ਅਧਿਕਾਰ ਵਾਪਸ ਲੈਣ ਵਾਸਤੇ ਵੀ ਆਖਿਆ ਗਿਆ ਸੀ।
ਇਸ ਤੋਂ ਬਾਅਦ ਸ਼੍ੋਮਣੀ ਕਮੇਟੀ ਨੇ ਨਿੱਜੀ ਚੈਨਲ ਨਾਲ ਤੋੜ-ਵਿਛੋੜਾ ਕਰ ਲਿਆ ਅਤੇ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਅਪਣਾ ਯੂ ਟਿਊਬ ਚੈਨਲ ਸ਼ੁਰੂ ਕੀਤਾ ਪਰ ਸ਼੍ੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਕਰਨ ਵਿੱਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਇਸ ਕਾਰਨ ਸ਼੍ੋਮਣੀ ਕਮੇਟੀ ਨੂੰ ਮੁੜ ਨਿੱਜੀ ਚੈਨਲ ਦੀਆਂ ਸੇਵਾਵਾਂ ਲੈਣੀਆਂ ਪੈ ਰਹੀਆਂ ਹਨ।
ਇਸ ਦੌਰਾਨ ਕੁਝ ਸਮਾਂ ਪਹਿਲਾਂ ਨਿੱਜੀ ਚੈਨਲ ਦੇ ਸਰਪ੍ਰਸਤ ਵੱਲੋਂ ਸ਼੍ੋਮਣੀ ਕਮੇਟੀ ਨੂੰ ਆਪਣਾ ਚੈਨਲ ਸਥਾਪਿਤ ਕਰਨ ਲਈ ਆਪਣੀਆਂ ਸੇਵਾਵਾਂ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਕਮੇਟੀ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਇਸ ਦੌਰਾਨ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ੋਮਣੀ ਕਮੇਟੀ ਨੂੰ ਆਖਿਆ ਹੈ ਕਿ ਉਹ ਇਸ ਸਬੰਧੀ ਸਮੁੱਚੀ ਜਾਣਕਾਰੀ ਨੂੰ ਜਨਤਕ ਕਰੇ ਤਾਂ ਜੋ ਸੰਗਤ ਨੂੰ ਸਾਰੀ ਸਥਿਤੀ ਸਪਸ਼ਟ ਹੋ ਸਕੇ।
ਕੇਂਦਰ ਨਾਲ ਕੀਤਾ ਗਿਆ ਸੀ ਸੰਪਰਕ
ਸ਼੍ੋਮਣੀ ਕਮੇਟੀ ਸੂਤਰਾਂ ਮੁਤਾਬਕ ਇਸ ਸਬੰਧ ਵਿੱਚ ਸ਼੍ੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨਾਲ ਸੰਪਰਕ ਕੀਤਾ ਗਿਆ ਸੀ। ਮੁਲਾਕਾਤ ਵੀ ਕੀਤੀ ਗਈ ਪਰ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕਰਨ ਸਬੰਧੀ ਕੁਝ ਨਿਯਮਾਂ ਕਾਰਨ ਸ਼੍ੋਮਣੀ ਕਮੇਟੀ ਨੂੰ ਹੁਣ ਤੱਕ ਪ੍ਰਵਾਨਗੀ ਨਹੀਂ ਮਿਲੀ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਸ਼੍ੋਮਣੀ ਕਮੇਟੀ ਨੂੰ ਭਰੋਸਾ ਤਾਂ ਦਿੱਤਾ ਗਿਆ ਸੀ ਪਰ ਹੁਣ ਤੱਕ ਕਾਮਯਾਬੀ ਨਹੀਂ ਮਿਲੀ ਹੈ। ਫਿਲਹਾਲ ਵੀ ਸਥਿਤੀ ਜਿਵੇਂ ਦੀ ਤਿਵੇਂ ਹੈ।

