Local body polls: ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਨਾ ਕਰਵਾਈਆਂ ਜਾਣ: ਸ਼੍ਰੋਮਣੀ ਅਕਾਲੀ ਦਲ
SAD urges govt not to hold local bodies polls during martyrdom fortnight: ਪਾਰਟੀ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ।
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਊਂਟ ’ਤੇ ਕਿਹਾ ਕਿ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ ਅਤੇ ਇਸ ਅਰਸੇ ਦੌਰਾਨ ਕੋਈ ਵੀ ਚੋਣ ਕਰਵਾਉਣ ਨਾਲ ਪਵਿੱਤਰ ਮਾਹੌਲ ਭੰਗ ਹੋਵੇਗਾ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 4 ਨਗਰ ਨਿਗਮ ਤੇ 44 ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਪੰਜਾਬ ਰਾਜ ਚੋਣ ਕਮਿਸ਼ਨ ਦਸੰਬਰ ਮਹੀਨੇ ’ਚ ਕਿਸੇ ਵੀ ਦਿਨ ਚੋਣਾਂ ਕਰਵਾਉਣ ਲਈ ਐਲਾਨ ਕਰ ਸਕਦਾ ਹੈ।
Advertisement
Advertisement
×