DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Lok Milani protest: ਲੋਕ ਮਿਲਣੀ ’ਚ ਵਿਰੋਧ ਕਰਨ ਵਾਲੇ ਨੌਜਵਾਨ ਨੇ ਪੁਲੀਸ ਤਸ਼ੱਦਦ ਦੇ ਦੋਸ਼ ਲਾਏ

ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੋਸ਼ਾਂ ਦੀ ਨਿਰਪੱਖ ਜਾਂਚ ਮੰਗੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਸਿਵਲ ਹਸਪਤਾਲ ਵਿੱਚ ਮੋਹਣਜੀਤ ਸਿੰਘ ਦੀ ਜਾਂਚ ਕਰਦੇ ਹੋਏ ਡਾਕਟਰ।
Advertisement
ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਲਹਿਰਾ ਕੇ ਵਿਰੋਧ ਕਰਨ ’ਤੇ ਹਿਰਾਸਤ ’ਚ ਲਏ ਗਏ ਪਿੰਡ ਦੇ ਨੌਜਵਾਨ ਮੋਹਣਜੀਤ ਸਿੰਘ ਨੂੰ ਅੱਜ ਪੁਲੀਸ ਨੇ ਛੱਡ ਦਿੱਤਾ ਹੈ। ਰਿਹਾਅ ਹੋਣ ਮਗਰੋਂ ਮੋਹਣਜੀਤ ਸਿੰਘ ਨੇ ਪੁਲੀਸ ’ਤੇ ਤਸ਼ੱਦਦ ਕਰਨ ਦੇ ਦੋਸ਼ ਲਾਏ ਹਨ। ਅੱਜ ਦੇਰ ਸ਼ਾਮ ਮੋਹਣਜੀਤ ਸਿੰਘ ਨੂੰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਲੈ ਕੇ ਪੁੱਜੇ।

ਸਥਾਨਕ ਸਿਵਲ ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੋਹਣਜੀਤ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਸ਼ੇਰੋਂ ਵਿੱਚ ਜਿਉਂ ਹੀ ਉਸ ਨੇ ਕਾਲਾ ਝੰਡਾ ਲਹਿਰਾਉਂਦਿਆਂ ਸਵਾਲ ਪੁੱਛਣਾ ਚਾਹਿਆ ਤਾਂ ਪੁਲੀਸ ਨੇ ਉਸ ਨੂੰ ਮੌਕੇ ’ਤੇ ਹਿਰਾਸਤ ’ਚ ਲੈ ਲਿਆ ਅਤੇ ਪਿੰਡ ਦੇ ਹੀ ਇੱਕ ਚੁਬਾਰੇ ’ਤੇ ਉਸ ਦੀ ਕੁੱਟਮਾਰ ਕੀਤੀ। ਥਾਣੇ ਲਿਜਾ ਕੇ ਵੀ ਉਸ ਦੀ ਕੁੱਟਮਾਰ ਕੀਤੀ, ਉਸ ਨੂੰ ਕਰੰਟ ਲਾਇਆ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ। ਸੁਨਾਮ ਹਲਕੇ ਦੇ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਦੋਸ਼ ਲਾਇਆ ਕਿ ਸਿਆਸੀ ਆਗੂਆਂ ਦੇ ਇਸ਼ਾਰੇ ’ਤੇ ਪੁਲੀਸ ਨੇ ਮੋਹਣਜੀਤ ਸਿੰਘ ਉੱਪਰ ਤਸ਼ੱਦਦ ਕੀਤਾ ਹੈ। ਭਾਜਪਾ ਆਗੂ ਦਾਮਨ ਥਿੰਦ ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ਵਿੱਚ ਜਵਾਬ ਦੇਣ ਦੀ ਬਜਾਏ, ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੋਹਣਜੀਤ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕੀਤਾ ਜਾਵੇ ਅਤੇ ਕੁੱਟਮਾਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਤਨਾਮ ਸਿੰਘ ਰੱਤੋਕੇ ਤੇ ਭਾਜਪਾ ਆਗੂ ਹਰਮਨ ਬਾਜਵਾ ਵੀ ਮੌਜੂਦ ਸਨ।

Advertisement

ਕੀ ਕਹਿੰਦੇ ਨੇ ਅਧਿਕਾਰੀ

ਥਾਣਾ ਚੀਮਾ ਦੇ ਮੁਖੀ ਬਲਜੀਤ ਸਿੰਘ ਨੇ ਮੋਹਣਜੀਤ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ ਬਿਲਕੁਲ ਬੇਬੁਨਿਆਦ ਕਰਾਰ ਦਿੱਤਾ ਹੈ। ਉੱਧਰ, ਸਿਵਲ ਹਸਪਤਾਲ ਸੰਗਰੂਰ ਦੇ ਐੱਸ ਐੱਮ ਓ ਵਿਨੋਦ ਕੁਮਾਰ ਦਾ ਕਹਿਣਾ ਹੈ ਕਿ ਕੁਝ ਲੋਕ ਮੋਹਣਜੀਤ ਸਿੰਘ ਨੂੰ ਲੈ ਕੇ ਆਏ ਸਨ, ਜਿਸ ਦਾ ਇਲਾਜ ਕਰਨ ਮਗਰੋਂ ਉਸ ਨੂੰ ਵਾਪਸ ਭੇਜ ਦਿੱਤਾ ਗਿਆ ਹੈ।

Advertisement
Advertisement
×