DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

LPG Crisis: ਰਸੋਈ ਗੈਸ ਦੀ ਕਿੱਲਤ ਕਾਰਨ ਬਜ਼ਾਰ ਬੰਦ ਕਰਕੇ ਲਾਇਆ ਧਰਨਾ

LPG Crisis: ਸੰਗਤ ਮੰਡੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਰਸੋਈ ਗੈਸ ਦੀ ਭਾਰੀ ਕਿੱਲਤ ਕਾਰਨ ਅੱਜ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਦਾ ਸਬਰ ਟੁੱਟ ਗਿਆ। ਗੈਸ ਸਿਲੰਡਰ ਨਾ ਮਿਲਣ ਤੋਂ ਪਰੇਸ਼ਾਨ ਲੋਕਾਂ ਅਤੇ ਵਪਾਰੀਆਂ ਨੇ ਇਕਜੁੱਟ ਹੋ ਕੇ...

  • fb
  • twitter
  • whatsapp
  • whatsapp
Advertisement

LPG Crisis: ਸੰਗਤ ਮੰਡੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਰਸੋਈ ਗੈਸ ਦੀ ਭਾਰੀ ਕਿੱਲਤ ਕਾਰਨ ਅੱਜ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਦਾ ਸਬਰ ਟੁੱਟ ਗਿਆ। ਗੈਸ ਸਿਲੰਡਰ ਨਾ ਮਿਲਣ ਤੋਂ ਪਰੇਸ਼ਾਨ ਲੋਕਾਂ ਅਤੇ ਵਪਾਰੀਆਂ ਨੇ ਇਕਜੁੱਟ ਹੋ ਕੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਰੋਸ ਵਜੋਂ ਸਮੁੱਚਾ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਧਰਨਾ ਲਗਾ ਦਿੱਤਾ।

ਧਰਨਾਕਾਰੀਆਂ ਨੇ ਸਥਾਨਕ ਪੱਧਰ 'ਤੇ ਗੈਸ ਏਜੰਸੀ ਦੇ ਮਾਲਕ ਅਤੇ ਕਰਿੰਦਿਆਂ 'ਤੇ ਗੰਭੀਰ ਦੋਸ਼ ਲਾਉਂਦਿਆਂ ਲੋਕਾਂ ਨੇ ਕਿਹਾ ਕਿ ਇਸ ਜੰਗ ਅਤੇ ਕਿੱਲਤ ਦੀ ਆੜ ਵਿੱਚ ਵੱਡੀ ਕਾਲਬਾਜ਼ਾਰੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਏਜੰਸੀ ਸੰਚਾਲਕ ਕਥਿਤ ਤੌਰ 'ਤੇ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰ ਰਹੇ ਹਨ ਅਤੇ ਆਮ ਉਪਭੋਗਤਾਵਾਂ ਨੂੰ ਖੱਲ੍ਹੇਆਮ ਪਰੇਸ਼ਾਨ ਕਰਕੇ ਗੈਸ ਸਿਲੰਡਰ ਮਹਿੰਗੇ ਭਾਅ 'ਤੇ ਬਲੈਕ ਵਿੱਚ ਵੇਚਣ ਦਾ ਦੋਸ਼ ਲਾਏ।

Advertisement

ਇਸ ਸਬੰਧੀ ਥਾਣਾ ਸੰਗਤ ਦੇ ਐੱਸ.ਐੱਚ.ਓ. ਨੇ ਮੌਕੇ ਪਹੁੰਚ ਕੇ ਧਰਨਾਕਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਮਾਮਲੇ ਦਾ ਹੱਲ ਕੀਤਾ ਜਾਵੇਗਾ

Advertisement

Advertisement
×