
ਅੰਮ੍ਰਿਤਸਰ ਵਿੱਚ ਫਲੈਗ ਮਾਰਚ ਕਰਦੇ ਹੋਏ ਪੁਲੀਸ ਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ। ਫੋਟੋ: ਪੀਟੀਆਈ
ਲੁਧਿਆਣਾ, 19 ਮਾਰਚ
ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਪ੍ਰਦਰਸ਼ਨ ਦੇ ਕੋਸ਼ਿਸ਼ ਕਰ ਰਹੇ ਉਸ ਦੇ ਘੱਟੋ ਘੱਟ 21 ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਲੁਧਿਆਣਾ ਰੇਂਜ ਦੇ ਆਈਜੀ ਪੁਲੀਸ ਕੌਸਤਭ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ‘ਧਰਨਾ’ ਲਾਉਣ ਦੀ ਆਗਿਆ ਨਹੀਂ ਦਿੱਤੀ ਗਈ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲੁਧਿਆਣਾ ਦੇ ਨਵਾਂਸ਼ਹਿਰ, ਦਾਖਾ ਅਤੇ ਸਿੱਧਵਾਂ ਵਿੱਚ ਫਲੈਗ ਮਾਰਚ ਕੀਤਾ ਅਤੇ ਇਲਾਕੇ ਵਿੱਚ ਸ਼ਾਂਤੀ ਬਣੀ ਹੋਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ