DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana bandh: ਲੁਧਿਆਣਾ ਵਿੱਚ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ

Ludhiana News: ਬੀਤੀ ਸ਼ਾਮ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ

  • fb
  • twitter
  • whatsapp
  • whatsapp
featured-img featured-img
Ludhiana Bandh: ਡਾ. ਬੀਆਰ ਅੰਬਦੇਕਰ ਦੇ ਬੁੱਤ ਦੀ ਬੇਅਦਬੀ ਕਾਰਨ ਲੁਧਿਆਣਾ ਬੰਦ ਦਾ ਐਲਾਨ।
Advertisement

Ludhiana News: ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਬੀਤੀ ਸ਼ਾਮ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਸ਼ਹਿਰ ਵਿੱਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਦਾ ਦੋਸ਼ ਹੈ ਕਿ ਇਸ ਥਾਂ ’ਤੇ ਪਹਿਲਾਂ ਵੀ ਬੇਅਦਬੀ ਹੋਈ ਸੀ, ਉਸ ਮਾਮਲੇ ਵਿੱਚ ਹਾਲੇ ਤੱਕ ਕੁਝ ਨਹੀਂ ਹੋਇਆ। ਹੁਣ ਦੁਬਾਰਾ ਬੇਅਦਬੀ ਕੀਤੀ ਗਈ ਹੈ ਜਿਸ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ।

Advertisement

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼ਹਿਰ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਤ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

Advertisement

ਉੱਥੇ ਮੌਜੂਦ ਇੱਕ ਵਿਅਕਤੀ ਨੇ ਜਦੋਂ ਇਹ ਦੇਖਿਆ ਤਾਂ ਉਸ ਨੇ ਤੁਰੰਤ ਵੱਖ-ਵੱਖ ਸੰਸਥਾਵਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਵੱਡੀ ਗਿਣਤੀ ਲੋਕ ਮੌਕੇ ’ਤੇ ਇਕੱਠੇ ਹੋ ਗਏ। ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਖ਼ਬਰ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਕਿਸੇ ਵਿਅਕਤੀ ਵੱਲੋਂ ਡਾ. ਅੰਬੇਦਕਰ ਦੇ ਬੁੱਤ ਨਾਲ ਬੇਅਦਬੀ ਕੀਤੀ ਗਈ ਸੀ ਅਤੇ ਉਸ ਸਮੇਂ ਵੀ ਪ੍ਰਸ਼ਾਸਨ ਵੱਲੋਂ ਸਿਰਫ਼ ਭਰੋਸਾ ਹੀ ਦਿੱਤਾ ਗਿਆ ਸੀ। ਬੀਤੇ ਦਿਨ ਮੌਕੇ ’ਤੇ ਪਹੁੰਚੀਆਂ ਸੰਸਥਾਵਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਜਲੰਧਰ ਬਾਈਪਾਸ ਚੌਂਕ ’ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ।

ਵਕੀਲ ਨਰਿੰਦਰ ਆਦੀਆ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਸਾਥੀ ਜਦੋਂ ਉੱਥੋਂ ਲੰਘ ਰਿਹਾ ਸੀ ਤਾਂ ਬੇਅਦਬੀ ਕੀਤੀ ਗਈ ਹੈ। ਉਸ ਨੇ ਤੁਰੰਤ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਣੇ ਮੌਕੇ ’ਤੇ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਹੋਈ ਘਟਨਾ ਵੇਲੇ ਪੁਲੀਸ ਨੇ ਵਾਅਦਾ ਕੀਤਾ ਸੀ ਕਿ ਬਾਬਾ ਸਾਹਿਬ ਦੇ ਬੁੱਤ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾਵੇਗਾ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਪਰ ਕਾਰਵਾਈ ਦੇ ਨਾਂ ’ਤੇ ਸਿਰਫ਼ ਕਾਗਜ਼ੀ ਗੱਲਾਂ ਹੀ ਹੋਈਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮੁਲਜ਼ਮ ਦਾ ਪਤਾ ਨਹੀਂ ਲੱਗਦਾ ਅਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਉਹ ਧਰਨੇ ਤੋਂ ਨਹੀਂ ਉੱਠਣਗੇ।

Advertisement
×