ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਦਸੰਬਰ
ਇਥੋਂ ਦੀ ਅਦਾਲਤ ਵਿੱਚ ਕੀਤੇ ਬੰਬ ਧਮਾਕੇ ਦੇ ਮੁਲਜ਼ਮ ਗਗਨਦੀਪ ਸਿੰਘ ਦੀ ਮਹਿਲਾ ਦੋਸਤ ਕਾਂਸਟੇਬਲ ਕਮਲਜੀਤ ਕੌਰ ਨੂੰ ਪੁਲੀਸ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਅਦਾਲਤ ’ਚ ਧਮਾਕਾ ਕਰਨ ਤੋਂ ਪਹਿਲਾਂ ਮੁਲਜ਼ਮ ਗਗਨਦੀਪ ਕਾਂਸਟੇਬਲ ਕਮਲਜੀਤ ਕੌਰ ਨੂੰ ਮਿਲਣ ਲਈ ਗਿਆ ਸੀ, ਜਿਸ ਤੋਂ ਬਾਅਦ ਕਮਲਜੀਤ ਕੌਰ ਦਾ ਨਾਂ ਸਾਹਮਣੇ ਆਇਆ ਸੀ। ਇੱਕ ਹਫ਼ਤੇ ਦੀ ਜਾਂਚ ਤੋਂ ਬਾਅਦ ਪੁਲੀਸ ਦੇ ਉਚ ਅਧਿਕਾਰੀਆਂ ਨੇ ਉਸਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕਰਨ ਦੇ ਨਾਲ-ਨਾਲ ਉਸਦੇ ਖਿਲਾਫ਼ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਧਮਾਕੇ ਮਾਮਲੇ ’ਚ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਰਣਜੀਤ ਬਾਬਾ ਉਰਫ਼ ਚੀਤਾ ਤੇ ਸੁਖਜਿੰਦਰ ਬਾਕਸਰ ਨੂੰ ਸ਼ਨਿੱਚਰਵਾਰ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।