DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ludhiana Child Murder: ਨੌਂ ਸਾਲਾ ਅਮਨ ਦੇ ਕਾਤਲ ਦਾ ਪਤਾ ਦੱਸਣ ਵਾਲੇ ਨੂੰ ਮਿਲੇਗਾ ਇਨਾਮ- ਪੁਲੀਸ

ਮੁਲਜ਼ਮ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 20,000 ਰੁਪਏ ਦਾ ਨਗਦ ਇਨਾਮ

  • fb
  • twitter
  • whatsapp
  • whatsapp
featured-img featured-img
ਮੁਲਜ਼ਮ ਅਜੈ ਦੇ ਪੁਲੀਸ ਵੱਲੋਂ ਜਾਰੀ ਕੀਤੇ ‘ਲੋੜੀਂਦੇ’ ਦੇ ਪੋਸਟਰ।
Advertisement

ਲੁਧਿਆਣਾ ਪੁਲੀਸ ਨੇ ਸ਼ਹਿਰ ਵਿੱਚ ਇੱਕ ਨੌਂ ਸਾਲਾ ਬੱਚੇ ਦੇ ਬੇਰਹਿਮੀ ਨਾਲ ਕੀਤੇ ਕਤਲ ਮਾਮਲੇ ’ਚ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20,000 ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। 7 ਫਰਵਰੀ ਨੂੰ ਕਾਸਾਬਾਦ ਇਲਾਕੇ ਵਿੱਚ ਇੱਕ ਖਾਲੀ ਪਲਾਟ ਦੇ ਨੇੜੇ ਝਾੜੀਆਂ ਵਿੱਚੋਂ ਅਮਨ ਦੀ ਲਾਸ਼ ਮਿਲੀ ਸੀ। ਉਸ ਦਾ ਗਲਾ ਵੱਢਿਆ ਹੋਇਆ ਸੀ। ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਲਾਸ਼ ਮਿਲਣ ਦੇ ਦੋ ਦਿਨ ਬਾਅਦ, ਪੁਲੀਸ ਨੇ ਮੁਲਜ਼ਮ ਦੀ ਪਛਾਣ ਅਜੈ, ਵਾਸੀ ਕਾਸਾਬਾਦ ਵਜੋਂ ਕੀਤੀ ਹੈ। ਮੁਲਜ਼ਮ ਦੇ 'ਲੋੜੀਂਦੇ' (Wanted) ਪੋਸਟਰ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹਨ।

ਮੁਲਜ਼ਮ ਦਾ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਨਾਂ ਸਾਹਮਣੇ ਆ ਚੁੱਕਿਆ ਹੈ। ਸਾਲ 2020 ਵਿੱਚ, ਇੱਕ ਸੱਤ ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿੱਚ ਜੋਧੇਵਾਲ ਪੁਲੀਸ ਸਟੇਸ਼ਨ ਵਿੱਚ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਉਸ ਮਾਮਲੇ ਵਿੱਚ ਉਸ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

Advertisement

ਹਾਲਾਂਕਿ, 2 ਫਰਵਰੀ ਨੂੰ ਜਦੋਂ ਉਸ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ, ਤਾਂ ਉਹ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ ਅਤੇ ਉਦੋਂ ਤੋਂ ਹੀ ਫ਼ਰਾਰ ਹੈ। ਪੁਲੀਸ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

Advertisement

Advertisement
×