ਲੁਧਿਆਣਾ: ਵੇਰਕਾ ਪਲਾਂਟ ਵਿਚ ਧਮਾਕਾ; ਇਕ ਮੌਤ, ਪੰਜ ਜ਼ਖ਼ਮੀ
ਬੁੱਧਵਾਰ ਰਾਤ ਨੂੰ ਪਲਾਂਟ ’ਚ ਬੁਆਇਲਰ ਦੀ ਮੁਰੰਮਦ ਦੌਰਾਨ ਹੋਇਆ ਧਮਾਕਾ
Advertisement
ਇਥੇ ਲੁਧਿਆਣਾ-ਫਿਰੋਜ਼ਪੁਰ ਸੜਕ ’ਤੇ ਵੇਰਕਾ ਮਿਲਕ ਪਲਾਂਟ ਵਿੱਚ ਬੁੱਧਵਾਰ ਰਾਤ ਨੂੰ ਹੋਏ ਧਮਾਕੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਦੱਸੇ ਜਾਂਦੇ ਹਨ।
ਲੰਘੀ ਰਾਤ ਧਮਾਕਾ ਉਦੋਂ ਹੋਇਆ ਜਦੋਂ ਇੱਕ ਬੁਆਇਲਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਕੁਨਾਲ ਜੈਨ ਵਜੋਂ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।
Advertisement
ਜ਼ਖ਼ਮੀਆਂ ਦੀ ਪਛਾਣ ਕੁਲਵੰਤ ਸਿੰਘ, ਪੁਨੀਤ ਕੁਮਾਰ, ਅਜੀਤ ਸਿੰਘ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ। ਸਹਾਇਕ ਪੁਲੀਸ ਕਮਿਸ਼ਨਰ ਰਾਜੇਸ਼ ਕੁਮਾਰ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
Advertisement