Advertisement
ਲੁਧਿਆਣਾ ਦੇ ਪੱਖੋਵਾਲ ਰੋਡ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਐਤਵਾਰ ਨੂੰ ਪੁਲੀਸ ਦੀ ਟੀਮ ’ਤੇ ਗੋਲੀਬਾਰੀ ਕੀਤੀ ਜਿਸ ’ਚ ਇੱਕ ਰਾਹਗੀਰ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਉਸ ਸਮੇਂ ਹੋਈ ਜਦੋਂ ਇੰਸਪੈਕਟਰ ਸੁਨੀਤਾ ਰਾਣੀ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਲਾਲਤੋਂ ਕਲਾਂ ਨੇੜੇ ਇੱਕ ਚੌਕੀ ਦੀ ਨਿਗਰਾਨੀ ਕਰ ਰਹੀ ਸੀ। ਨੌਜਵਾਨ ਗਲਤ ਪਾਸਿਓਂ ਆ ਰਹੇ ਸਨ ਅਤੇ ਪੁਲੀਸ ਦੀ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ’ਤੇ ਨੌਜਵਾਨਾਂ ਨੇ ਪੁਲੀਸ ਕਰਮੀਆਂ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਜਿਸ ’ਚ ਪੁਲੀਸ ਕਰਮੀ ਵਾਲ-ਵਾਲ ਬਚ ਗਏ। ਇਸ ਦੌਰਾਨ ਹਾਲਾਂਕਿ ਲਖਵਿੰਦਰ ਸਿੰਘ ਨਾਂ ਦੇ ਰਾਹਗੀਰ ਨੂੰ ਗੋਲੀ ਲੱਗ ਗਈ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਮਗਰੋਂ ਨੌਜਵਾਨ ਫਰਾਰ ਹੋ ਗਏ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
×