DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana: ਪ੍ਰੇਮੀ ਜੋੜੇ ਨੇ ਹਮਲਾਵਰਾਂ ਤੋਂ ਬਚਣ ਲਈ ਨਹਿਰ ਵਿੱਚ ਮਾਰੀ ਛਾਲ

Ludhiana: ਕੂੰਮ ਕਲਾਂ ਪੁਲੀਸ ਨੇ ਇੱਕ ਅਜਿਹੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਇੱਕ ਲੜਕੇ ਅਤੇ ਉਸ ਦੀ ਪ੍ਰੇਮਿਕਾ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਤੋਂ ਬਚਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਇਹ ਘਟਨਾ ਉਦੋਂ ਵਾਪਰੀ ਜਦੋਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

Ludhiana: ਕੂੰਮ ਕਲਾਂ ਪੁਲੀਸ ਨੇ ਇੱਕ ਅਜਿਹੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਇੱਕ ਲੜਕੇ ਅਤੇ ਉਸ ਦੀ ਪ੍ਰੇਮਿਕਾ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਤੋਂ ਬਚਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਇਹ ਘਟਨਾ ਉਦੋਂ ਵਾਪਰੀ ਜਦੋਂ ਚੰਦੜ ਪਿੰਡ ਦਾ ਹਰਮਨਦੀਪ ਸਿੰਘ ਹਾਲ ਹੀ ਵਿੱਚ ਆਪਣੀ ਪ੍ਰੇਮਿਕਾ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਅਤੇ ਨੀਲੋਂ ਪਿੰਡ ਨੇੜੇ ਸਰਹਿੰਦ ਨਹਿਰ ਦੀ ਸਿੱਧਵਾਂ ਸ਼ਾਖਾ ਕੋਲ ਲੜਕੀ ਦੇ ਪਰਿਵਾਰ ਨਾਲ ਸਬੰਧਤ ਨੌਜਵਾਨਾਂ ਨੇ ਉਨ੍ਹਾਂ ਨੂੰ ਦੇਖ ਲਿਆ।

ਹਰਮਨਦੀਪ ਨੇ ਦਾਅਵਾ ਕੀਤਾ ਕਿ ਉਸਦੀ ਪ੍ਰੇਮਿਕਾ ਨੇ ਇੱਕ ਜ਼ਰੂਰੀ ਮੁੱਦੇ ’ਤੇ ਚਰਚਾ ਕਰਨ ਲਈ ਉਸ ਨੂੰ ਬੁਲਾਇਆ ਸੀ। ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰਨ ਦੀ ਸੂਰਤ ਵਿੱਚ ਨਹਿਰ ਵਿੱਚ ਛਾਲ ਮਾਰਨ ਦੀ ਧਮਕੀ ਦਿੱਤੀ ਸੀ। ਕਟਾਣੀ ਪਿੰਡ ਦੇ ਦੀਪੀ, ਸੁੱਖੀ ਅਤੇ ਰਵੀ ਸਮੇਤ ਇੱਕ ਅਣਪਛਾਤੇ ਸਾਥੀ ਵਜੋਂ ਪਛਾਣੇ ਗਏ ਨੌਜਵਾਨਾਂ ਨੇ ਦੋਵਾਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਹਮਲਾਵਰਾਂ ਤੋਂ ਬਚਣ ਲਈ ਹਰਮਨਦੀਪ ਅਤੇ ਉਸਦੀ ਪ੍ਰੇਮਿਕਾ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।

Advertisement

ਹਾਲਾਂਕਿ, ਸ਼ੱਕੀ ਵਿਅਕਤੀਆਂ ਵੱਲੋਂ ਦੋਵਾਂ ਨੂੰ ਬਚਾ ਲਿਆ ਗਿਆ ਅਤੇ ਸਿਟੀ ਸੈਂਟਰ ਕਟਾਣੀ ਕਲਾਂ ਵਿਖੇ ਲਿਜਾ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਹਰਮਨਦੀਪ ਦੀ ਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਅਤੇ ਕਥਿਤ ਤੌਰ 'ਤੇ ਜ਼ਲੀਲ ਕੀਤਾ ਗਿਆ। ਡੀਐੱਸਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੁੱਟਮਾਰ ਕਰਨ, ਨਾਜਾਇਜ਼ ਹਿਰਾਸਤ ਵਿੱਚ ਰੱਖਣ ਅਤੇ ਅਪਰਾਧਿਕ ਧਮਕੀਆਂ ਦੇਣ ਦੀਆਂ ਧਾਰਾਵਾਂ 115 (2), 126 (2), 351 (2) ਅਤੇ 3 (5) ਤਹਿਤ ਐਫਆਈਆਰ ਦਰਜ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
×