ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Ludhiana Mayor ਸਕੂਲ ਪ੍ਰਿੰਸੀਪਲ ਬਣੀ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ

ਰਾਕੇਸ਼ ਪ੍ਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਬਣੇ ਡਿਪਟੀ ਮੇਅਰ; ‘ਆਪ’ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ
ਫੋਟੋ: ਹਿਮਾਂਸ਼ੂ ਮਹਾਜਨ
Advertisement

ਗਗਨਦੀਪ ਅਰੋੜਾ

ਲੁਧਿਆਣਾ, 20 ਜਨਵਰੀ

Advertisement

ਲੁਧਿਆਣਾ ਨੂੰ 22 ਮਹੀਨੇ ਬਾਅਦ ਅੱਜ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਦਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਤੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ। ਰਾਕੇਸ਼ ਪ੍ਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸ਼ਹਿਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਹਿਲਾ ਨੂੰ ਮੇਅਰ ਦੀ ਕੁਰਸੀ ’ਤੇ ਬਿਠਾਇਆ ਗਿਆ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਲੁਧਿਆਣਾ ਨਗਰ ਨਿਗਮ ਪ੍ਰਸ਼ਾਸਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਰਾਹ ਪੱਧਰਾ ਕਰੇਗਾ।

ਅਮਨ ਅਰੋੜਾ ਨੇ ਕਿਹਾ ਕਿ ਅੱਜ ਲੁਧਿਆਣਾ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਦਿੱਤੀ ਹੈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਵੀ ਬਹੁਤ ਤਜਰਬੇਕਾਰ ਹਨ। ਉਹ ਛੇਵੀਂ ਵਾਰ ਕੌਂਸਲਰ ਬਣੇ ਹਨ। 0ਉਨ੍ਹਾਂ ਆਮ ਆਦਮੀ ਪਾਰਟੀ ਦੇ ਮਰਹੂਮ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਯਾਦ ਕੀਤਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਮ ਆਦਮੀ ਪਾਰਟੀ ਦਾ ਲੁਧਿਆਣਾ ਵਿੱਚ ਪੂਰਨ ਬਹੁਮਤ ਨਾਲ ਮੇਅਰ ਬਣੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ ਜਿਸ ਲਈ ਸਾਡੇ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰ ਦਿਨ ਰਾਤ ਮਿਹਨਤ ਕਰਨਗੇ।

Advertisement
Show comments