ਲੁਧਿਆਣਾ: ਐੱਨਆਰਆਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਲੁਧਿਆਣਾ, 18 ਜੁਲਾਈ ਇਥੋਂ ਦੀ ਠਾਕੁਰ ਕਲੋਨੀ ਵਿੱਚ ਸੋਮਵਾਰ ਰਾਤ ਐੱਨਆਰਆਈ ਦੀ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਦੋਂ ਹੱਤਿਆ ਕਰ ਦਿੱਤੀ ਜਦੋਂ ਉਹ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਬਰਿੰਦਰ ਸਿੰਘ ਵਜੋਂ ਹੋਈ ਹੈ।...
Advertisement
ਲੁਧਿਆਣਾ, 18 ਜੁਲਾਈ
ਇਥੋਂ ਦੀ ਠਾਕੁਰ ਕਲੋਨੀ ਵਿੱਚ ਸੋਮਵਾਰ ਰਾਤ ਐੱਨਆਰਆਈ ਦੀ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਦੋਂ ਹੱਤਿਆ ਕਰ ਦਿੱਤੀ ਜਦੋਂ ਉਹ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਬਰਿੰਦਰ ਸਿੰਘ ਵਜੋਂ ਹੋਈ ਹੈ। ਲਲਤੋਂ ਪੁਲੀਸ ਚੌਕੀ ਦੇ ਇੰਚਾਰਜ ਏਐੱਸਆਈ ਰਵਿੰਦਰ ਕੁਮਾਰ ਨੇ ਦੱਸਿਆ ਕਿ ਬਰਿੰਦਰ ਸਿੰਘ ਆਪਣੇ ਨੌਕਰ ਸਮੇਤ ਫਾਰਮ ਹਾਊਸ ਤੋਂ ਲਲਤੋਂ ਕਲਾਂ ਸਥਿਤ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਅਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਮਲੇ ਵਿੱਚ ਨੌਕਰ ਵੀ ਜ਼ਖਮੀ ਹੋ ਗਿਆ। ਮੁੱਢਲੀ ਜਾਂਚ ਵਿੱਚ ਇਹ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ ਲੱਗਦਾ ਹੈ।
Advertisement
Advertisement
×