DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੁਧਿਆਣਾ: AI ਰਾਹੀਂ ਤਿਆਰ ਕੀਤੀਆਂ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ, ਕਰੀਬੀ ਰਿਸ਼ਤੇਦਾਰਾਂ ਨੇ ਬਲੈਕਮੇਲ ਕਰਕੇ ਲੁੱਟੇ ਲੱਖਾਂ ਰੁਪਏ

Ludhiana News: ਪੈਸੇ ਦੇਣ ਦੇ ਬਾਵਜੂਦ ਤਸਵੀਰਾਂ ਵਾਇਰਲ ਕੀਤੀਆਂ

  • fb
  • twitter
  • whatsapp
  • whatsapp
Advertisement

Ludhiana News: ਤਕਨੀਕ ਦੁਰਵਰਤੋਂ ਦੇ ਮਾਮਲੇ ਵਿੱਚ ਇੱਕ ਜੋੜੇ ਨੇ ਕਥਿਤ ਤੌਰ 'ਤੇ ਆਪਣੇ ਇੱਕ ਨਜ਼ਦੀਕੀ ਰਿਸ਼ਤੇਦਾਰ ਦੀ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ ਤਿਆਰ ਕੀਤੀਆਂ। ਮੁਲਜ਼ਮਾਂ ਨੇ ਇਨ੍ਹਾਂ ਤਸਵੀਰਾਂ ਨੂੰ ਆਨਲਾਈਨ ਪਾਉਣ ਦੀ ਧਮਕੀ ਦੇ ਕੇ ਲੜਕੀ ਤੋਂ ਲੱਖਾਂ ਰੁਪਏ ਵਸੂਲੇ। ਜਦੋਂ ਲੜਕੀ ਦੇ ਪਿਤਾ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲੀਸ ਡਿਵੀਜ਼ਨ 6 ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ।

ਜਾਂਚ ਅਧਿਕਾਰੀ ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੂਰੀ ਜਾਂਚ ਤੋਂ ਬਾਅਦ ਪੁਲੀਸ ਨੇ ਜਲੰਧਰ ਦੇ ਰਹਿਣ ਵਾਲੇ ਰਾਘਵ ਅਤੇ ਉਸ ਦੀ ਪਤਨੀ ਸਿਮਰਨਜੀਤ ਕੌਰ ਉਰਫ਼ ਸਿਮਰਨ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਅਤੇ ਆਈ.ਟੀ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

Advertisement

ਪੀੜਤ ਲੜਕੀ, ਜੋ ਕਿ ਇੱਕ ਵਿਦਿਆਰਥਣ ਅਤੇ ਸ਼ਿਕਾਇਤਕਰਤਾ ਦੀ ਧੀ ਹੈ, ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਰਾਘਵ ਅਤੇ ਉਸ ਦੀ ਪਤਨੀ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਸਨ। ਉਨ੍ਹਾਂ ਨੇ ਲੜਕੀ ਨੂੰ ਬਲੈਕਮੇਲ ਕਰਨ ਦੀ ਸਾਜ਼ਿਸ਼ ਰਚੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਦੁਰਵਰਤੋਂ ਕਰਕੇ ਉਸ ਦੀਆਂ ਜਾਅਲੀ ਅਤੇ ਇਤਰਾਜ਼ਯੋਗ ਤਸਵੀਰਾਂ ਤਿਆਰ ਕੀਤੀਆਂ।

Advertisement

ਇਨ੍ਹਾਂ ਤਸਵੀਰਾਂ ਰਾਹੀਂ ਜੋੜੇ ਨੇ ਲੱਖਾਂ ਰੁਪਏ ਦੀ ਉਗਰਾਹੀ ਕੀਤੀ। ਪੈਸੇ ਦੇਣ ਦੇ ਬਾਵਜੂਦ, ਆਖਰਕਾਰ ਉਨ੍ਹਾਂ ਨੇ ਤਸਵੀਰਾਂ ਵਾਇਰਲ ਕਰ ਦਿੱਤੀਆਂ। ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ 'ਤੇ ਪੁਲੀਸ ਨੇ ਜਾਂਚ ਪੜਤਾਲ ਕੀਤੀ ਅਤੇ ਮਾਮਲੇ ਨਾਲ ਸਬੰਧਤ ਤਕਨੀਕੀ ਸਬੂਤ ਇਕੱਠੇ ਕਰਨ ਤੋਂ ਬਾਅਦ ਜੋੜੇ ਖ਼ਿਲਾਫ਼ ਐਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement
×