DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana Power Crisis: ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਸਨਅਤਕਾਰਾਂ ਵੱਲੋਂ ਲੁਧਿਆਣਾ-ਚੰਡੀਗੜ੍ਹ ਹਾਈਵੇਅ ਜਾਮ

ਸਰਕਾਰ ’ਤੇ ਬਿਜਲੀ ਸਮੱਸਿਆ ਹੱਲ ਨਾ ਕਰਨ ਦੇ ਦੋਸ਼

  • fb
  • twitter
  • whatsapp
  • whatsapp
featured-img featured-img
Industrialists protest against the Punjab government against long Power Cuts at Vardhaman chowk in Ludhiana on Monday. TRIBUNE PHOTO HIMANSHU MAHAJAN.
Advertisement

Ludhiana Power Crisis: ਸੂਬਾ ਸਰਕਾਰ ਦੇ ਬਿਜਲੀ ਸਮੱਸਿਆ ਹੱਲ ਨਾ ਕਰਨ ਤੋਂ ਖਫ਼ਾ ਹੋ ਕੇ ਸਨਅਤਕਾਰਾਂ ਨੇ ਅੱਜ ਲੁਧਿਆਣਾ-ਚੰਡੀਗੜ੍ਹ ਹਾਈਵੇਅ ਨੂੰ ਵਰਧਮਾਨ ਚੌਕ ਨੇੜੇ ਜਾਮ ਕਰ ਦਿੱਤਾ। ਉਦਯੋਗਪਤੀਆਂ ਦਾ ਕਹਿਣਾ ਸੀ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਸੀ, ਕਿਉਂਕਿ ਰਾਤ ਸਮੇਂ ਉਦਯੋਗਾਂ 'ਤੇ ਲੱਗਣ ਵਾਲੇ ਲੰਬੇ ਬਿਜਲੀ ਕੱਟਾਂ ਕਾਰਨ ਉਤਪਾਦਨ, ਆਰਡਰਾਂ ਅਤੇ ਭਾਰੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਨਅਤਕਾਰ ਵਰਧਮਾਨ ਚੌਕ ਨੇੜੇ ਇਕੱਠੇ ਹੋਏ ਅਤੇ ਹਾਈਵੇਅ ਨੂੰ ਜਾਮ ਕਰ ਦਿੱਤਾ। ਸਮਰਾਲਾ ਚੌਕ ਤੋਂ ਸ਼ੁਰੂ ਹੋਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿੱਤਾ ਗਿਆ ਅਤੇ ਪੁਲੀਸ ਵੱਲੋਂ ਬੈਰੀਕੇਡਿੰਗ ਕੀਤੇ ਜਾਣ ਕਾਰਨ ਆਮ ਲੋਕਾਂ ਅਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵਰਧਮਾਨ ਚੌਕ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਪੁਲੀਸ ਨੇ ਬੰਦ ਕਰ ਦਿੱਤਾ ਸੀ ਅਤੇ ਇੱਕ ਘੰਟੇ ਤੱਕ ਹਰ ਪਾਸੇ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਇਸ ਦੌਰਾਨ ਕਈ ਐਂਬੂਲੈਂਸਾਂ ਰਸਤੇ ਵਿਚ ਫਸ ਗਈਆਂ। ਹੁੰਮਸ ਭਰੇ ਮੌਸਮ ਵਿੱਚ ਮੋਟਰਸਾਈਕਲਾਂ, ਆਟੋ-ਰਿਕਸ਼ਾਵਾਂ ਅਤੇ ਸਾਈਕਲਾਂ 'ਤੇ ਸਫ਼ਰ ਕਰਨ ਵਾਲੇ ਲੋਕ ਕਾਫ਼ੀ ਪ੍ਰੇਸ਼ਾਨ ਹੋਏ ਕਿਉਂਕਿ ਉਨ੍ਹਾਂ ਨੂੰ ਲੰਬੇ ਅਤੇ ਬਦਲਵੇਂ ਰੂਟਾਂ ਦੀ ਵਰਤੋਂ ਕਰਨੀ ਪਈ।

Advertisement

ਪੀ.ਐਸ.ਪੀ.ਸੀ.ਐਲ. ਦੇ ਲਾਏ ਬਿਜਲੀ ਕੱਟਾਂ ਨੇ ਉਦਯੋਗਾਂ ਦਾ ਕੀਤਾ ਨੁਕਸਾਨ

Advertisement

ਪੰਜਾਬ ਡਾਇਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੌਬੀ ਜਿੰਦਲ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਪੂਰਾ ਉਦਯੋਗ ਪੀ.ਐਸ.ਪੀ.ਸੀ.ਐਲ. ਵੱਲੋਂ ਲਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ, ‘ਅਸੀਂ ਸਾਰੇ ਟੈਕਸ ਅਦਾ ਕਰਦੇ ਹਾਂ ਅਤੇ ਸਰਕਾਰ ਦੇ ਹਰ ਹੁਕਮ ਦੀ ਪਾਲਣਾ ਕਰਦੇ ਹਾਂ, ਫਿਰ ਵੀ ਸਾਨੂੰ ਹੀ ਨੁਕਸਾਨ ਝੱਲਣਾ ਪੈ ਰਿਹਾ ਹੈ। ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਪੰਜ ਘੰਟੇ ਦੇ ਬਿਜਲੀ ਕੱਟਾਂ ਕਾਰਨ ਸਾਨੂੰ ਵਿੱਤੀ, ਉਤਪਾਦਨ ਅਤੇ ਆਰਡਰਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।’

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਾਵਰ ਅਤੇ ਸਪਲਾਈ ਵਿੱਚ ਕੋਈ ਅੰਤਰ ਹੈ, ਤਾਂ ਉਸ ਨੂੰ ਵੀ ਸਰਕਾਰ ਨੇ ਹੀ ਸੰਭਾਲਣਾ ਹੈ, ਫਿਰ ਮੁਫ਼ਤ ਸਹੂਲਤਾਂ ਕਿਉਂ ਦਿੱਤੀਆਂ ਜਾ ਰਹੀਆਂ ਹਨ? ਇੱਕ ਹੋਰ ਉਦਯੋਗਪਤੀ ਕਮਲ ਕੁਮਾਰ ਨੇ ਕਿਹਾ ਕਿ ਹਾਈਵੇਅ ਨੂੰ ਜਾਮ ਕਰਨਾ ਹੀ ਉਦਯੋਗ ਕੋਲ ਇੱਕੋ ਇੱਕ ਬਦਲ ਬਚਿਆ ਸੀ ਕਿਉਂਕਿ ਸਰਕਾਰ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਸਨ।

ਜ਼ਿਕਰਯੋਗ ਹੈ ਕਿ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ), ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਕੂ), ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਸਮੇਤ ਸਾਰੀਆਂ ਪ੍ਰਮੁੱਖ ਉਦਯੋਗਿਕ ਸੰਸਥਾਵਾਂ ਉਦਯੋਗਾਂ 'ਤੇ ਥੋਪੇ ਗਏ ਇਨ੍ਹਾਂ ਬਿਜਲੀ ਕੱਟਾਂ ਖ਼ਿਲਾਫ਼ ਸੂਬਾ ਸਰਕਾਰ ਵਿਰੁੱਧ ਰੋਹ ਵਿੱਚ ਹਨ।

Advertisement
×