DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana: ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਤੋਂ ਵੱਧ ਦੀ ਲੁੱਟ ਦੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ

ਪਿਛਲੇ ਹਫ਼ਤੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ। ਫ਼ੋਟੋ - ਗਿੱਲ
Advertisement
ਥਾਣਾ ਸੁਧਾਰ ਅਧੀਨ ਲੁੱਟ-ਖੋਹ ਦੀਆਂ ਲਗਾਤਾਰ ਵਾਰਦਾਤਾਂ ਦੌਰਾਨ ਪੁਲੀਸ ਨੇ ਅੱਬੂਵਾਲ ਲਿੰਕ ਰੋਡ ’ਤੇ ਟੈਂਪੂ ਚਾਲਕ ਤੋਂ ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਲੁੱਟਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਬੋਪਾਰਾਏ ਕਲਾਂ ਅਤੇ ਅਜੀਤ ਸਿੰਘ ਉਰਫ਼ ਬਿੱਜੂ ਵਾਸੀ ਪਿੰਡ ਢੱਟ ਵਜੋਂ ਹੋਈ ਹੈ।
ਪੁਲੀਸ ਮੁਤਾਬਕ ਮੁਲਜ਼ਮ ਨਿਹੰਗ ਬਾਣੇ ਵਿੱਚ ਮੋਟਰਸਾਈਕਲ ’ਤੇ ਵਾਰਦਾਤ ਕਰਨ ਆਏ ਸਨ। ਪੁਲੀਸ ਵੱਲੋਂ ਪੁੱਛਗਿੱਛ ਜਾਰੀ ਹੈ, ਜਾਣਕਾਰੀ ਅਨੁਸਾਰ, ਪਿੰਡ ਤਲਵੰਡੀ ਖ਼ੁਰਦ, ਥਾਣਾ ਦਾਖਾ ਵਾਸੀ ਹਰਬੰਸ ਸਿੰਘ ਚਾਚਾ ਕੈਟਲ ਫੀਡ ਫ਼ੈਕਟਰੀ ਜਾਂਗਪੁਰ ਰੋਡ ਮੁੱਲਾਂਪੁਰ ਦਾਖਾ ਵਿੱਚ ਖ਼ਜ਼ਾਨਚੀ ਕਮ ਡਰਾਈਵਰ ਵਜੋਂ ਕੰਮ ਕਰਦਾ ਹੈ। ਸ਼ਨਿਚਰਵਾਰ ਨੂੰ ਉਹ ਪਿੰਡ ਅੱਬੂਵਾਲ ਤੋਂ ਫੀਡ ਦੀ ਦੁਕਾਨ ਤੋਂ ਨਕਦੀ ਲੈ ਕੇ ਆਪਣੇ ਟੈਂਪੂ ਰਾਹੀਂ ਸੁਧਾਰ ਬਾਜ਼ਾਰ ਵੱਲ ਆ ਰਿਹਾ ਸੀ। ਇਸੇ ਦੌਰਾਨ ਅੱਬੂਵਾਲ ਲਿੰਕ ਰੋਡ ’ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਘੇਰ ਕੇ ਕਥਿਤ ਤੌਰ ’ਤੇ ਹਥਿਆਰ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ 40 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਪੜਤਾਲ ਕੀਤੀ ਤਾਂ ਸ਼ੱਕੀ ਮੋਟਰਸਾਈਕਲ ਸਵਾਰਾਂ ਦੇ ਚਿਹਰੇ ਢਕੇ ਨਾ ਹੋਣ ਕਾਰਨ ਉਨ੍ਹਾਂ ਦੀ ਪਛਾਣ ਕਰਨ ਵਿੱਚ ਜ਼ਿਆਦਾ ਦੇਰ ਨਾ ਲੱਗੀ, ਜਿਸ ਤੋਂ ਬਾਅਦ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੁਧਾਰ ਥਾਣਾ ਅਧੀਨ ਕਰੀਬ ਇੱਕ ਮਹੀਨੇ ਦੌਰਾਨ ਲੁੱਟ-ਖੋਹ ਦੀਆਂ ਉੱਪਰੋਥਲੀ ਘਟਨਾਵਾਂ ਨੇ ਚਿੰਤਾ ਵਧਾ ਦਿੱਤੀ ਸੀ। ਇਸ ਦੌਰਾਨ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀਆਂ 10 ਵਾਰਦਾਤਾਂ ਹੋਈਆਂ ਸਨ। ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲ਼ੇ-ਦੁਆਲੇ ਔਰਤਾਂ ਕੋਲੋਂ ਨਕਦੀ ਅਤੇ ਮੋਬਾਈਲ ਫ਼ੋਨ ਖੋਹਣ ਦੀਆਂ ਸ਼ਿਕਾਇਤਾਂ ਕਾਰਨ ਪੁਲੀਸ ਦੀ ਗਸ਼ਤ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਸਨ।
ਲੁੱਟ ਦੀ ਇਸ ਵਾਰਦਾਤ ਤੋਂ ਬਾਅਦ ਤਤਕਾਲੀ ਥਾਣਾ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਦਾ ਤਬਾਦਲਾ ਕਰਕੇ ਪੁਲੀਸ ਲਾਈਨ ਭੇਜ ਦਿੱਤਾ ਸੀ ਅਤੇ ਰਾਜਵਿੰਦਰਪਾਲ ਸਿੰਘ ਨੇ ਜ਼ਿੰਮੇਵਾਰੀ ਸੰਭਾਲੀ ਸੀ। ਅਹੁਦਾ ਸੰਭਾਲਣ ਵਾਲੇ ਦਿਨ ਹੀ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਪੁਲੀਸ ਲਈ ਅਹਿਮ ਕਾਰਵਾਈ ਮੰਨਿਆ ਜਾ ਰਿਹਾ ਹੈ।
Advertisement
×