ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੁਧਿਆਣਾ ਪੱਛਮੀ ਜ਼ਿਮਨੀ ਚੋਣ:51.33 ਫ਼ੀਸਦ ਵੋਟਿੰਗ; ਨਤੀਜਾ 23 ਨੂੰ

14 ਉਮੀਦਵਾਰਾਂ ਦੀ ਕਿਸਮਤ ਈਵੀਐੱਮਜ਼ ਵਿੱਚ ਬੰਦ
Advertisement

ਗਗਨਦੀਪ ਅਰੋੜਾ

ਲੁਧਿਆਣਾ, 19 ਜੂਨ

Advertisement

ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵੀਰਵਾਰ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈ। ਚੋਣ ਕਮਿਸ਼ਨ ਮੁਤਾਬਕ ਸ਼ਾਮ 7 ਵਜੇ ਤੱਕ 51.33 ਫ਼ੀਸਦ ਲੋਕਾਂ ਨੇ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕੀਤੀ ਸੀ। ਮੌਸਮ ਸੁਖਾਵਾਂ ਰਹਿਣ ਦੇ ਬਾਵਜੂਦ ਵੋਟਿੰਗ ਦੀ ਰਫ਼ਤਾਰ ਮੱਠੀ ਰਹੀ ਪਰ ਕਈ ਵੱਡੇ ਸਨਅਤਕਾਰ ਇਸ ਵਾਰ ਵੋਟ ਪਾਉਣ ਲਈ ਲਾਈਨ ਵਿੱਚ ਲੱਗੇ ਨਜ਼ਰ ਆਏ। ਚੋਣ ਮੈਦਾਨ ਵਿੱਚ ਉਤਰੇ 14 ਉਮੀਦਵਾਰਾਂ ਦੀ ਕਿਮਸਤ ਦਾ ਫ਼ੈਸਲਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਵਿੱਚ ਬੰਦ ਹੋ ਗਿਆ ਹੈ ਅਤੇ ਨਤੀਜਾ 23 ਜੂਨ ਆਵੇਗਾ। ‘ਆਪ’ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਵਿਚਾਲੇ ਫਸਵਾਂ ਮੁਕਾਬਲਾ ਦਿਖਾਈ ਦੇ ਰਿਹਾ ਹੈ। ‘ਆਪ’ ਉਮੀਦਵਾਰ ਗੁਰਪ੍ਰੀਤ ਬੱਸੀ ਗੋਗੀ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7 ਵਜੇ ਤੱਕ ਅਪਲੋਡ ਕੀਤੇ ਗਏ ਡੇਟਾ ਮੁਤਾਬਕ 51.33 ਫ਼ੀਸਦੀ ਮਤਦਾਨ ਹੋਇਆ ਹੈ। ਇੱਕ ਨਵੀਂ ਪਹਿਲਕਦਮੀ ਵਜੋਂ ਪੋਲਿੰਗ ਡੇਟਾ ਪੋਲਿੰਗ ਸਟੇਸ਼ਨ ’ਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਵੱਲੋਂ ਈਸੀਆਈ ਨੈੱਟ ਐਪ ’ਤੇ ਅਪਲੋਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤ ਅਨੁਮਾਨਤ ਹਨ। ਸਾਲ 2022 ’ਚ ਇਸ ਹਲਕੇ ਵਿੱਚ 64.29 ਫ਼ੀਸਦੀ ਵੋਟਿੰਗ ਹੋਈ ਸੀ। ਵੋਟਿੰਗ ਤੋਂ ਬਾਅਦ ਈਵੀਐੱਮਜ਼ ਨੂੰ ਸੀਲ ਕਰਕੇ ਸਟਰਾਂਗ ਰੂਮ ਵਿੱਚ ਲਿਜਾਇਆ ਗਿਆ ਹੈ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਮਨੀ ਚੋਣ ਚਾਰੋਂ ਹੀ ਸਿਆਸੀ ਪਾਰਟੀਆਂ ‘ਆਪ’, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸਵਾਲ ਹੈ। ਹੁਕਮਰਾਨ ਧਿਰ ‘ਆਪ’ ਇਹ ਚੋਣ ਜਿੱਤ ਕੇ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਗਏ ਡੇਟਾ ਮੁਤਾਬਕ 51.33 ਫ਼ੀਸਦੀ ਮਤਦਾਨ ਹੋਇਆ ਹੈ। ਇੱਕ ਨਵੀਂ ਪਹਿਲਕਦਮੀ ਵਜੋਂ ਪੋਲਿੰਗ ਡੇਟਾ ਪੋਲਿੰਗ ਸਟੇਸ਼ਨ ’ਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਵੱਲੋਂ ਈਸੀਆਈ ਨੈੱਟ ਐਪ ’ਤੇ ਅਪਲੋਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤ ਅਨੁਮਾਨਤ ਹਨ। ਸਾਲ 2022 ’ਚ ਇਸ ਹਲਕੇ ਵਿੱਚ 64.29 ਫ਼ੀਸਦੀ ਵੋਟਿੰਗ ਹੋਈ ਸੀ। ਵੋਟਿੰਗ ਤੋਂ ਬਾਅਦ ਈਵੀਐੱਮਜ਼ ਨੂੰ ਸੀਲ ਕਰਕੇ ਸਟਰਾਂਗ ਰੂਮ ਵਿੱਚ ਲਿਜਾਇਆ ਗਿਆ ਹੈ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਮਨੀ ਚੋਣ ਚਾਰੋਂ ਹੀ ਸਿਆਸੀ ਪਾਰਟੀਆਂ ‘ਆਪ’, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸਵਾਲ ਹੈ। ਹੁਕਮਰਾਨ ਧਿਰ ‘ਆਪ’ ਇਹ ਚੋਣ ਜਿੱਤ ਕੇ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਾਹੌਲ ਤਿਆਰ ਕਰ ਰਹੀ ਹੈ। ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾ ਸਿਆਸੀ ਕਰੀਅਰ ਇਸ ਚੋਣ ’ਤੇ ਹੀ ਟਿਕਿਆ ਹੋਇਆ ਹੈ। ਭਾਜਪਾ ’ਤੇ ਵੀ ਆਪਣਾ ਵੋਟ ਬੈਂਕ ਬਚਾਉਣ ਦਾ ਦਬਾਅ ਹੈ ਕਿਉਂਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਹਲਕੇ ਵਿੱਚੋਂ 48 ਹਜ਼ਾਰ ਵੋਟਾਂ ਮਿਲੀਆਂ ਸਨ। ਸ਼੍ਰੋਮਣੀ ਅਕਾਲੀ ਦਲ ਇਸ ਜ਼ਿਮਨੀ ਚੋਣ ਰਾਹੀਂ ਮੁੜ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ’ਚ ਹੈ। ਲੁਧਿਆਣਾ ਪੱਛਮੀ ਹਲਕੇ ਦੇ 194 ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਪਈਆਂ। ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀਸੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵੋਟਿੰਗ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਸਾਰੇ ਚੋਣ ਅਮਲੇ, ਅਧਿਕਾਰੀਆਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

 

ਚਾਰ ਸੀਟਾਂ ’ਤੇ 100 ਫ਼ੀਸਦ ਵੈੱਬਕਾਸਟਿੰਗ

ਨਵੀਂ ਦਿੱਲੀ: ਚਾਰ ਸੂਬਿਆਂ ਦੀਆਂ ਪੰਜ ਸੀਟਾਂ ’ਤੇ ਅੱਜ ਜ਼ਿਮਨੀ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ। ਇਨ੍ਹਾਂ ਸੀਟਾਂ ’ਚੋਂ ਗੁਜਰਾਤ ਦੀਆਂ ਦੋ, ਪੰਜਾਬ, ਪੱਛਮੀ ਬਗਾਲ ਅਤੇ ਕੇਰਲਾ ਦੀਆਂ ਇਕ-ਇਕ ਸੀਟਾਂ ’ਤੇ ਵੋਟਿੰਗ ਹੋਈ। ਚੋਣ ਕਮਿਸ਼ਨ ਨੇ ਇਕ ਹਲਕੇ ਨੂੰ ਛੱਡ ਕੇ ਬਾਕੀ ਸਾਰੀਆਂ ਚਾਰ ਸੀਟਾਂ ਦੇ ਪੋਲਿੰਗ ਸਟੇਸ਼ਨਾਂ ’ਤੇ ਵੈੱਬਕਾਸਟਿੰਗ ਵੀ ਕੀਤੀ। ਇਹ ਪਹਿਲੀ ਵਾਰ ਜਦੋਂ ਚੋਣ ਕਮਿਸ਼ਨ ਨੇ ਚੋਣ ਅਮਲ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ 100 ਫ਼ੀਸਦੀ ਵੈੱਬਕਾਸਟਿੰਗ ਕਰਵਾਈ ਹੈ। ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ’ਤੇ 69.85 ਫ਼ੀਸਦ ਵੋਟਾਂ ਪਈਆਂ ਹਨ। ਹਲਕੇ ਦੇ ਕੁਝ ਬੂਥਾਂ ’ਤੇ ਮਾਮੂਲੀ ਘਟਨਾਵਾਂ ਵਾਪਰੀਆਂ। ਕੇਰਲਾ ਦੇ ਨਿਲਾਂਬਰ ਹਲਕੇ ’ਚ 73.25 ਫ਼ੀਸਦੀ ਵੋਟਾਂ ਪਈਆਂ। ਗੁਜਰਾਤ ਦੀ ਵਿਸਵਾਦਰ ਤੇ ਕਡੀ ਸੀਟ ’ਤੇ 54-54 ਫ਼ੀਸਦ ਮਤਦਾਨ ਹੋਇਆ। -ਪੀਟੀਆਈ

Advertisement