ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Ludhiana West bypolls: ਓਪੀਨੀਅਨ ਪੋਲ ਪ੍ਰਕਾਸ਼ਨ ਨਿਰਦੇਸ਼ਾਂ ਦੀ ਉਲੰਘਣਾ ’ਤੇ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਐੱਫਆਈਆਰ

Ludhiana West bypolls:
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਜੂਨ

Advertisement

ਲੁਧਿਆਣਾ ਪੱਛਮੀ ਉਪ ਚੋਣ ਦੇ ਸਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐੱਨਐੱਸ 2023 ਦੀ ਧਾਰਾ 223 ਦੇ ਤਹਿਤ ਕੁਝ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ। ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਵਿੱਚ ਕੀਤਾ ਗਿਆ ਸੀ। ਗ਼ੌਰਤਲਬ ਹੈ ਕਿ ਜਾਰੀ ਨਿਰਦੇਸ਼ਾਂ ਅਨੁਸਾਰ ਸੀਮਤ ਸਮੇਂ (ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ) ਦੌਰਾਨ ਇਲੈਕਟ੍ਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ’ਤੇ ਪਾਬੰਦੀ ਹੈ।

ਜਾਣਕਾਰੀ ਅਨੁਸਾਰ ਇਹ ਸ਼ਿਕਾਇਤ ਰਸਮੀ ਤੌਰ ’ਤੇ 64-ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਦਰਜ ਕੀਤੀ ਗਈ ਸੀ। ਕਿਹਾ ਗਿਆ ਹੈ ਕਿ ਅਜਿਹੇ ਪੋਲ ਦੇ ਪ੍ਰਕਾਸ਼ਨ ਨੂੰ ਵੋਟਰ ਧਾਰਨਾ ਅਤੇ ਚੋਣ ਪ੍ਰਤੀਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਂਦਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੈ।

ਇੱਥੇ ਦੱਸਣਾ ਬਣਦਾ ਹੈ ਕਿ "ਟਰਨ ਟਾਈਮਜ਼, ਜਨ ਹਿੱਤੈਸ਼ੀ, ਦ ਸਿਟੀ ਹੈੱਡਲਾਈਨਜ਼ ਅਤੇ ਈ ਨਿਊਜ਼ ਪੰਜਾਬ" ਵਰਗੇ ਨਵੇਂ ਆਨਲਾਈਨ ਚੈਨਲਾਂ ਵਿਰੁੱਧ ਪਾਬੰਦੀਸ਼ੁਦਾ ਸਮੇਂ ਦੌਰਾਨ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਲਈ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਸ਼ਿਕਾਇਤ ਦੀ ਸਮੱਗਰੀ ਦੇ ਆਧਾਰ ’ਤੇ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ, ਲੁਧਿਆਣਾ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126A ਅਤੇ ਭਾਰਤੀ ਨਿਆਏ ਸੰਹਿਤਾ (BNS), 2023 ਦੀ ਧਾਰਾ 223 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਅੱਗੇ ਦੀ ਜਾਂਚ ਅਰੰਭੀ ਹੈ।

ਚੋਣ ਕਮਿਸ਼ਨਰ ਨੇ ਕਿਹਾ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Tags :
Ludhiana West by-election