DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana Youth Shot Dead: ਪੁਰਾਣੀ ਰੰਜਿਸ਼ ’ਚ ਚਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਟਿੱਬਾ ਰੋਡ ’ਤੇ ਘੇਰ ਕੇ ਚਲਾਈਆਂ ਅੰਨ੍ਹੇਵਾਹ ਗੋਲੀਆਂ; ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਪੁਲੀਸ ਵੱਲੋਂ ਦੋ ਮੁੱਖ ਮੁਲਜ਼ਮਾਂ ਦੀ ਪਛਾਣ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਹਰਜਿੰਦਰ ਸਿੰਘ ਦੀ ਪੁਰਾਣੀ ਤਸਵੀਰ।
Advertisement

ਇੱਥੋਂ ਦੇ ਟਿੱਬਾ ਰੋਡ ’ਤੇ ਸਥਿਤ ਸੁਤੰਤਰ ਨਗਰ ਇਲਾਕੇ ’ਚ ਸ਼ੁੱਕਰਵਾਰ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (24) ਵਜੋਂ ਹੋਈ ਹੈ। ਘਟਨਾ ਵੇਲੇ ਉਹ ਇਲਾਕੇ ਵਿੱਚ ਹੀ ਮੌਜੂਦ ਸੀ, ਜਦੋਂ ਕਾਰ ਵਿੱਚ ਆਏ ਵਿਰੋਧੀ ਧਿਰ ਦੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਫਾਈਰਿੰਗ ਕਰ ਦਿੱਤੀ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਆਪਣੇ ਦੋਸਤ ਦੀ ਐਕਟਿਵਾ ਵਾਪਸ ਮੋੜਨ ਗਿਆ ਸੀ, ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਲਿਆ।

ਮੁਲਜ਼ਮਾਂ ਨੇ ਹਰਜਿੰਦਰ ’ਤੇ ਤਾਬੜਤੋੜ ਗੋਲੀਆਂ ਚਲਾਈਆਂ। ਇਲਾਕੇ ਵਿੱਚ ਖ਼ੌਫ਼ ਤੇ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਹਮਲਾਵਰਾਂ ਨੇ ਹਵਾ ਵਿੱਚ ਵੀ ਕਈ ਫਾਇਰ ਕੀਤੇ। ਗੋਲੀਬਾਰੀ ਦੌਰਾਨ ਹਰਜਿੰਦਰ ਸਿੰਘ ਦੇ ਸਰੀਰ ’ਤੇ ਪੰਜ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਹ ਖ਼ੂਨ ਨਾਲ ਲੱਤਪੱਥ ਹੋ ਕੇ ਸੜਕ ’ਤੇ ਹੀ ਡਿੱਗ ਪਿਆ। ਉਸ ਨੂੰ ਤੁਰੰਤ ਗੰਭੀਰ ਹਾਲਤ ਵਿੱਚ ਸੀਐੱਮਸੀ (CMC) ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

ਚਸ਼ਮਦੀਦਾਂ ਅਨੁਸਾਰ ਲਗਾਤਾਰ ਹੋਈ ਫਾਈਰਿੰਗ ਦੀ ਆਵਾਜ਼ ਸੁਣ ਕੇ ਲੋਕ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਟਿੱਬਾ ਦੇ ਐੱਸਐੱਚਓ ਸਮੇਤ ਪੁਲੀਸ ਫੋਰਸ ਮੌਕੇ ’ਤੇ ਪਹੁੰਚੀ। ਪੁਲੀਸ ਨੇ ਘਟਨਾ ਸਥਾਨ ਤੋਂ ਚੱਲੇ ਹੋਏ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਦੋ ਮੁੱਖ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲੀਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Advertisement

Advertisement
×