ਚੰਡੀਗੜ੍ਹ, 11 ਅਗਸਤ
ਲੰਪੀ ਸਕਿਨ ਬਿਮਾਰੀ ਫੈਲਣ ਦੇ ਮੱਦੇਨਜ਼ਰ ਪੰਜਾਬ ਵਿਚ ਪਸ਼ੂਆਂ ਨੂੰ ਗੋਟ ਪੌਕਸ ਵੈਕਸੀਨ ਦੀ ਕਰੀਬ 1.16 ਲੱਖ ਡੋਜ਼ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵੀ ਕਦਮ ਚੁੱਕੇ ਹਨ। ਪਸ਼ੂ ਪਾਲਣ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਨੂੰ 2.34 ਲੱਖ ਖ਼ੁਰਾਕਾਂ ਮਿਲੀਆਂ ਹਨ। ਇਨ੍ਹਾਂ ਨੂੰ ਸਾਰੇ ਜ਼ਿਲ੍ਹਿਆਂ ਵਿਚ ਭੇਜ ਦਿੱਤਾ ਗਿਆ ਹੈ। ਵਿਭਾਗ ਨੂੰ ਇਹ ਵੈਕਸੀਨ ਪਸ਼ੂ ਪਾਲਣ ਖੋਜ ਸੰਸਥਾ ਹੈਦਰਾਬਾਦ ਤੋਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਬਿਮਾਰੀ ਨੂੰ ਠੱਲ੍ਹ ਪਈ ਹੈ। ਹਾਲਾਂਕਿ ਅਸਲ ਸਥਿਤੀ ਅਗਲੇ ਕੁਝ ਦਿਨਾਂ ਵਿਚ ਹੀ ਸਪੱਸ਼ਟ ਹੋ ਸਕੇਗੀ। -ਪੀਟੀਆਈ