ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨ ਵੱਲੋਂ ਲੁਧਿਆਣਾ ’ਚ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਹਰੀ ਝੰਡੀ

ਲੁਧਿਆਣਾ, 16 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ...
ਫੋਟੋ: ਹਿਮਾਂਸ਼ੂ ਮਹਾਜਨ
Advertisement

Advertisement

ਲੁਧਿਆਣਾ, 16 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਤੋਂ ਸ਼ੁਰੂ ਹੋਈ ਇਸ ਰੈਲੀ ਲਈ 25 ਹਜ਼ਾਰ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਇਹ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਹੈ, ਜੋ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਦੇ ਖ਼ਿਲਾਫ਼ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦੂਰੀ ਤੱਕ ਸਾਈਕਲ ਵੀ ਚਲਾਇਆ। ਸ੍ਰੀ ਮਾਨ ਨੇ ਉਥੇ ਮੌਜੂਦ ਲੋਕਾਂ ਨੂੰ ਦੱਸਿਆ ਕਿ ਇਹ ਰੈਲੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਗਈ ਹੈ।

Advertisement
Show comments