ਪੱਤਰ ਪ੍ਰੇਰਕ
ਸ੍ਰੀ ਅਨੰਦਪੁਰ ਸਾਹਿਬ, 13 ਜੂਨ
ਪ੍ਰੈੱਸ ਕਲੱਬ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਪੰਜਾਬੀ ਮਾਂ ਬੋਲੀ ਦੀ ਸਿੱਖਿਆ ਅਤੇ ਸਾਹਿਤ ਵਿੱਚ ਸੇਵਾ ਕਰਨ ਲਈ ਨਾਮਵਰ ਸ਼ਾਇਰ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਪੰਜਾਬ ਵਿਭਾਗ ਦੇ ਸਾਬਕਾ ਮੁਖੀ ਅਤੇ ਸੰਤ ਭੂਰੀ ਵਾਲੇ ਵਿੱਦਿਅਕ ਟਰੱਸਟ ਦੇ ਚੇਅਰਮੈਨ ਪ੍ਰੋ. ਮਹਿੰਦਰ ਸਿੰਘ ਬਾਗੀ ਨੂੰ ਸਾਲ 2019 ਦਾ ‘ਮਾਣ ਸ੍ਰੀ ਅਨੰਦਪੁਰ ਸਾਹਿਬ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਥਾਨਕ ਪ੍ਰੈੱਸ ਕਲੱਬ ਵਿੱਚ ਕਰਵਾਏ ਸਮਾਗਮ ਵਿੱਚ ਜ਼ਿਲ੍ਹੇ ਦੇ ਸਮੂਹ ਪ੍ਰੈਸ ਕਲੱਬਾਂ, ਨਗਰ ਕੌਂਸਲ ਦੇ ਨੁਮਾਇਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਹੁਦੇਦਾਰਾਂ ਦੀ ਹਾਜ਼ਰੀ ਲਵਾਈ।