DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਕੀਰਤਨ ਨਾਲ ਮੇਲਾ ਮਾਘੀ ਸਮਾਪਤ

ਨਿਹੰਗ ਸਿੰਘਾਂ ਨੇ ਵੱਖੋ-ਵੱਖਰੇ ਦੋ ਮਹੱਲੇ ਕੱਢੇ; ਘੋੜ-ਦੌੜ ਅਤੇ ਗਤਕੇ ਦੇ ਜੌਹਰ ਦਿਖਾਏ

  • fb
  • twitter
  • whatsapp
  • whatsapp
featured-img featured-img
ਮੁਕਤਸਰ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਗੁਰਸੇਵਕ ਸਿੰਘ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ

Advertisement

ਇਥੇ ਮੇਲਾ ਮਾਘੀ ਸਬੰਧੀ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਟਿੱਬੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਮੱਥਾ ਟੇਕਿਆ। ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਗੁਰਨਾਮ ਸਿੰਘ, ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ ਅਤੇ ਜਥੇਦਾਰ ਨਵਤੇਜ ਸਿੰਘ ਕਾਉਣੀ ਸਣੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਦਾ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ ਸਨ।

Advertisement

ਨਿਹੰਗ ਸਿੰਘ ਜਥੇਬੰਦੀਆਂ ਨੇ ਹਾਥੀਆਂ, ਘੋੜਿਆਂ ਅਤੇ ਊਠਾਂ ਉਪਰ ਸਵਾਰ ਹੋ ਕੇ ਗਤਕੇਬਾਜ਼ੀ ਦੇ ਜੌਹਰ ਵਿਖਾਉਂਦਿਆਂ ਨਗਰ ਕੀਰਤਨ (ਮਹੱਲਾ) ਸਜਾਇਆ ਗਿਆ। ਪਹਿਲਾਂ ਇਹ ਮਹੱਲਾ ਸਾਰੀਆਂ ਨਿਹੰਗ ਜਥੇਬੰਦੀਆਂ ਵੱਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਗੁਰੂ ਕਾ ਖੂਹ ਵਿਖੇ ਘੋੜ-ਦੌੜ ਕੀਤੀ ਜਾਂਦੀ ਸੀ, ਜਦੋਂ ਕਿ ਇਸ ਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਮਲੋਟ ਰੋਡ ਵਿਖੇ ਘੋੜ ਦੌੜ ਕੀਤੀ ਗਈ, ਜਦੋਂ ਕਿ ਦੂਜੇ ਨਿਹੰਗ ਸਿੰਘਾਂ ਵੱਲੋਂ ਟਿੱਬੀ ਸਾਹਿਬ ਸਥਿਤ ਗੁਰੂ ਕਾ ਖੂਹ ਵਿਖੇ ਘੋੜ ਦੌੜ ਕੀਤੀ ਗਈ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ

ਚਾਲੀ ਮੁਕਤਿਆਂ ਨੂੰ ਸਮਰਪਿਤ ਮਹੱਲੇ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ। ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ। ਆਏ ਦਿਨ ਹੜਤਾਲ ’ਤੇ ਬੈਠੇ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ, ਉਸ ਨੂੰ ਬਚਾਉਣ ਲਈ ਸਰਕਾਰ ਸਾਰਥਿਕ ਹੱਲ ਕੱਢੇ।

Advertisement
×