DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਹਾਂ ਰੈਲੀ 10 ਨੂੰ

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨਾਲ ਸਬੰਧਤ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਦੋ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਗਦੀਸ਼ ਸ਼ਰਮਾ, ਬੱਬਣਪਾਲ ਅਤੇ ਗੁਰਸੇਵਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂ...

  • fb
  • twitter
  • whatsapp
  • whatsapp
Advertisement

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨਾਲ ਸਬੰਧਤ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਦੋ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਗਦੀਸ਼ ਸ਼ਰਮਾ, ਬੱਬਣਪਾਲ ਅਤੇ ਗੁਰਸੇਵਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂ ਗੁਲਜਾਰ ਖਾਂ, ਰਾਜ ਕੁਮਾਰ ਅਰੋੜਾ, ਫਕੀਰ ਸਿੰਘ ਟਿੱਬਾ, ਅਵਿਨਾਸ਼ ਸ਼ਰਮਾ, ਸਰਬਜੀਤ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਹਰੀਕਾ ਜੋਤਿੰਦਰ ਸਿੰਘ ਜੋਤੀ, ਰਜਿੰਦਰ ਸਿੰਘ ਅਕੋਈ, ਗੁਰਪ੍ਰੀਤ ਸਿੰਘ ਮੰਗਵਾਲ, ਮੇਲਾ ਸਿੰਘ ਪੁੰਨਾਵਾਲ ਨੇ ਕਿਹਾ ਕਿ 10 ਅਕਤੂਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਹਾਂ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕੱਚੇ, ਡੇਲੀਵੇਜ਼ ਅਤੇ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕਰਨ ਲਈ ਸਰਕਾਰ ਸੁਹਿਰਦ ਨਹੀਂ ਹੈ। ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਨਹੀਂ ਕੀਤਾ ਜਾ ਰਿਹਾ, ਸਗੋਂ ਪੰਜਾਬ ਸਰਕਾਰ ਨੇ 15-01-2015 ਤੇ 17-07-2020 ਦੇ ਪੱਤਰ ਲਾਗੂ ਕਰ ਕੇ ਮੁਲਾਜ਼ਮਾਂ ਪੈਨਸ਼ਨਰਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਅੱਜ ਦੀ ਮੀਟਿੰਗ ਵਿੱਚ 10 ਅਕਤੂਬਰ ਦੀ ਰੈਲੀ ਦੀ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਸਕਾਰਾਤਮਕ ਨੀਤੀ ਨਾ ਅਪਣਾਈ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement
Advertisement
×