ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੰਮ੍ਰਿਤਸਰ ’ਚ ਮਨਾਏ ਜਾਣ ਦੀ ਸੰਭਾਵਨਾ
ਅੰਮ੍ਰਿਤਸਰ (ਟਨਸ): ਭਾਰਤ ਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਨਹੀਂ ਜਾ ਸਕੇਗਾ ਪਰ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਸੀ ਸਬੰਧੀ ਵਿਸ਼ੇਸ਼ ਸਮਾਗਮ ਅੰਮ੍ਰਿਤਸਰ ਵਿੱਚ...
Advertisement
ਅੰਮ੍ਰਿਤਸਰ (ਟਨਸ): ਭਾਰਤ ਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਨਹੀਂ ਜਾ ਸਕੇਗਾ ਪਰ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਸੀ ਸਬੰਧੀ ਵਿਸ਼ੇਸ਼ ਸਮਾਗਮ ਅੰਮ੍ਰਿਤਸਰ ਵਿੱਚ ਕਰਵਾਇਆ ਜਾ ਸਕਦਾ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਹੈ। ਇਸ ਸਬੰਧ ਵਿੱਚ ਅੱਜ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਕੱਤਰੇਤ ਰਾਹੀਂ ਇੱਕ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੰਤਰਰਾਸ਼ਟਰੀ ਹਾਲਾਤ ਦੇ ਮੱਦੇਨਜ਼ਰ ਇਹ ਬਰਸੀ ਸਮਾਗਮ ਇਸ ਵਾਰ ਅੰਮ੍ਰਿਤਸਰ ਵਿੱਚ ਮਨਾਇਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਇਸ ਸਬੰਧ ਵਿੱਚ ਧਾਮੀ ਨਾਲ ਗੱਲ ਵੀ ਕੀਤੀ ਹੈ।
Advertisement
Advertisement