ਧੋਖਾਧੜੀ ਮਾਮਲੇ ਦਾ ਮੁੱਖ ਮੁਲਜ਼ਮ ਕਾਬੂ
ਇਥੋਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ਹੇਠ 52. 59 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਕਪਤਾਨ ਸਿੰਘ ਉਰਫ਼ ਤਾਨਾ ਵਾਸੀ ਬਕਨੌਰ ਵਜੋਂ ਹੋਈ ਹੈ। ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ...
Advertisement
ਇਥੋਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ਹੇਠ 52. 59 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਕਪਤਾਨ ਸਿੰਘ ਉਰਫ਼ ਤਾਨਾ ਵਾਸੀ ਬਕਨੌਰ ਵਜੋਂ ਹੋਈ ਹੈ। ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲੀਸ ਨੂੰ ਮੁਲਜ਼ਮ ਦਾ ਚਾਰ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਸੁਰਿੰਦਰ ਕੁਮਾਰ ਵਾਸੀ ਮਿਰਜ਼ਾਪੁਰ ਨੇ ਇਸ ਸਾਲ 5 ਜੁਲਾਈ ਨੂੰ ਪੁਲੀਸ ਨੂੰ ਦੱਸਿਆ ਕਿ 12 ਮਈ 2024 ਤੋਂ 10 ਜੂਨ 2024 ਦਰਮਿਆਨ ਮੁਲਜ਼ਮ ਕਪਤਾਨ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 52.59 ਲੱਖ ਰੁਪਏ ਲਏ ਸਨ। ਉਨ੍ਹਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।
Advertisement
Advertisement
