DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Majitha Police Station Clash: ਭਗਵੰਤ ਮਾਨ ਤੇ ਮਜੀਠੀਆ ਨੇ ਇੱਕ-ਦੂਜੇ ਖ਼ਿਲਾਫ਼ ਮੋਰਚਾ ਖੋਲ੍ਹਿਆ

ਪੰਜਾਬ ਸਰਕਾਰ ਵੱਲੋਂ ਥਾਣੇ ਵਿੱਚ ਕਥਿਤ ਟਕਰਾਅ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਬਿਕਰਮ ਸਿੰਘ ਮਜੀਠੀਆ ਨੇ...

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ।
Advertisement

ਪੰਜਾਬ ਸਰਕਾਰ ਵੱਲੋਂ ਥਾਣੇ ਵਿੱਚ ਕਥਿਤ ਟਕਰਾਅ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਬਿਕਰਮ ਸਿੰਘ ਮਜੀਠੀਆ ਨੇ ਇਕ ਦੂਜੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਦੀ ਗ਼ੈਰ-ਹਾਜ਼ਰੀ ’ਤੇ ਸਵਾਲ ਚੁੱਕੇ ਗਏ ਤਾਂ ਮਜੀਠੀਆ ਵੱਲੋਂ ਵੀ ਸੋਸ਼ਲ ਮੀਡੀਆ ਰਾਹੀਂ ਮੋੜਵਾਂ ਜਵਾਬ ਦਿੱਤਾ ਗਿਆ।

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਮਜੀਠੀਆ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਕੁਝ ਪਤਾ ਨਹੀਂ ਲੱਗਿਆ। ਉਨ੍ਹਾਂ ਸਿਆਸੀ ਵਿਅੰਗ ਕਰਦਿਆਂ ਕਿਹਾ ਕਿ ਬਿਕਰਮ ਮਜੀਠੀਆ ਖ਼ੁਦ ਨੂੰ ਮਾਝੇ ਦਾ ਜਰਨੈਲ ਕਹਿੰਦੇ ਹਨ ਤਾਂ ਉਨ੍ਹਾਂ ਨੂੰ ਜਰਨੈਲ ਬਣ ਕੇ ਅੱਗੇ ਆਉਣਾ ਚਾਹੀਦਾ। ਉਹ ਕਾਗਜ਼ਾਂ ਵਾਲਾ ਜਰਨੈਲ ਹੈ, ਜੋ ਕੇਸ ਦਰਜ ਹੋਣ ’ਤੇ ਭੱਜ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੁੱਕ ਆਊਟ ਸਰਕੁਲਰ ਵੀ ਜਾਰੀ ਕੀਤਾ ਗਿਆ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ। ਬਿਕਰਮ ਮਜੀਠੀਆ ਨੇ ਪੁਲੀਸ ਦੇ ਕੰਮ ਵਿੱਚ ਰੁਕਾਵਟ ਖੜ੍ਹੀ ਕੀਤੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਭਾਜਪਾ ’ਤੇ ਵੀ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ।

Advertisement

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਪਿਛਲੇ ਦਿਨੀਂ ਪੁਲੀਸ ਸਟੇਸ਼ਨ ਮਜੀਠਾ ਵਿੱਚ ਬੰਦ ਵਿਅਕਤੀ ਨੂੰ ਕਥਿਤ ਤੌਰ ’ਤੇ ਜਬਰੀ ਛੁਡਾਉਣ ਦੇ ਮਾਮਲੇ ਵਿੱਚ ਪੁਲੀਸ ਥਾਣੇ ਪਹੁੰਚ ਗਏ ਸਨ। ਪੰਜਾਬ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਛਾਪੇਮਾਰ ਸ਼ੁਰੂ ਕਰ ਦਿੱਤੀ ਹੈ।

Advertisement

‘ਆਪ’ ਦੀ ਧੱਕੇਸ਼ਾਹੀ ਦਾ ਸਾਹਮਣਾ ਕਰਾਂਗਾ: ਮਜੀਠੀਆ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੱਤਾ। ਮਜੀਠੀਆ ਨੇ ਕਾਰਾਂ ਦੇ ਵੱਡੇ ਕਾਫ਼ਲੇ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕਰਨਾ ਹੈ, ਉਹ ਕਰ ਲਵੇ ਤੇ ਕੋਈ ਕਸਰ ਨਾ ਰਹਿ ਜਾਵੇ। ਉਹ ‘ਆਪ’ ਦੇ ਹਰੇਕ ਧੱਕੇ ਦਾ ਡਟ ਦੇ ਸਾਹਮਣਾ ਕਰੇਗਾ।’’

ਕਲੇਰ ਨੇ ਲੁੱਕ ਆਊਟ ਸਰਕੁਲਰ ਜਾਰੀ ਕਰਨ ’ਤੇ ਸਵਾਲ ਚੁੱਕੇ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਲਿਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਕਲੇਰ ਨੇ ਪੰਜਾਬ ਪੁਲੀਸ ਵੱਲੋਂ ਮਜੀਠੀਆ ਵਿਰੁੱਧ ਜਾਰੀ ਕੀਤੇ ਲੁੱਕ ਆਊਟ ਸਰਕੁਲਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦਾ ਪਾਸਪੋਰਟ ਅਦਾਲਤ ਵਿੱਚ ਹੈ ਤਾਂ ਫਿਰ ਲੁੱਕ ਆਊਟ ਸਰਕੁਲਰ ਦਾ ਕੋਈ ਮਤਲਬ ਨਹੀਂ ਹੈ। ਐਡਵੋਕੇਟ ਅਰਸ਼ਦੀਪ ਕਲੇਰ ਨੇ ਮਜੀਠੀਆ ਦੀ ਗ਼ੈਰ-ਹਾਜ਼ਰੀ ਬਾਰੇ ਮੁੱਖ ਮੰਤਰੀ ਖ਼ੁਦ ਗੱਲ ਕਰ ਕੇ ਚੁੱਕੇ ਕੇ ਪੰਜਾਬ ਸਰਕਾਰ ਅਤੇ ਪੁਲੀਸ ਦੀ ਕਾਰਗੁਜ਼ਾਰੀ ਬਾਰੇ ਸਵਾਲ ਚੁੱਕ ਰਹੇ ਹਨ।

Advertisement
×