ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਸੀਸੀਆਈ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਖ਼ਿਲਾਫ਼ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ ਸੀਬੀਆਈ ਜਾਂਚ ਕਰਵਾਈ ਜਾਵੇ। ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੂੰ ਲਿਖੇ ਪੱਤਰ ਵਿੱਚ ਮਜੀਠੀਆ ਨੇ ਕਿਹਾ ਕਿ ਹਾਲ ਹੀ ਵਿੱਚ ਹੋਏ ਭਾਰਤ-ਆਸਟਰੇਲੀਆ ਮੈਚ ਦੌਰਾਨ ਕਥਿਤ ਘੁਟਾਲਾ ਹੋਇਆ ਹੈ, ਜਿਸ ਦੀ ਵੱਖ ਵੱਖ ਪੱਧਰ ’ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਹਿਲ ਇੱਕ ਸਿਆਸੀ ਹਸਤੀ ਹਨ। ਮਜੀਠੀਆ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ ਪੀਸੀਏ ਦੇ ਪ੍ਰਬੰਧਨ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਵੀ ਮੰਗ ਕੀਤੀ ਹੈ।