ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਬੀਮਾ ਘੁਟਾਲਾ ਕਰਨ ਦੇ ਦੋਸ਼ ਲਾਊਂਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਹੈ। ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਸਹਿਕਾਰਤਾ ਵਿਭਾਗ ਦੇ ਮੁਲਾਜ਼ਮਾਂ ਲਈ ਕਰੋਨਾ ਨਾਲ ਮੌਤ ਹੋਣ ’ਤੇ ਬੀਮੇ ਦੀ ਰਾਸ਼ੀ ਦਿਵਾਉਣ ਲਈ ਸਾਰੇ ਨਿਯਮ ਛਿੱਕੇ ਟੰਗ ਕੇ ਨਵੀਂ ਕੰਪਨੀ ਗੋ ਡਿਜਿਟ ਨੂੰ ਟੈਂਡਰ ਅਲਾਟ ਕਰ ਦਿੱਤਾ ਗਿਆ ਜਦਕਿ ਇਹ ਟੈਂਡਰ ਸਿਰਫ ਇਸ ਇਕੱਲੀ ਕੰਪਨੀ ਨੇ ਹੀ ਭਰਿਆ ਸੀ। ਇਸ ਸਬੰਧੀ ਸਹਿਕਾਰਤਾ ਮੰਤਰੀ ਨੇ ਟੈਂਡਰ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵੀ ਦਰਕਿਨਾਰ ਕੀਤਾ ਹੈ। ਅਕਾਲੀ ਦਲ ਨੇ ਟੈਂਡਰ ਰੱਦ ਕਰਨ ਦੀ ਮੰਗ ਕੀਤੀ।