ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਜੀਠੀਆ ਦੇ ਪਿਤਾ ਦੀ ਚੀਫ ਖਾਲਸਾ ਦੀਵਾਨ ’ਚੋਂ ਮੈਂਬਰਸ਼ਿਪ ਰੱਦ

18 ਤੋਂ ਵੱਧ ਮੀਟਿੰਗਾਂ ਵਿੱਚ ਗ਼ੈਰਹਾਜ਼ਰ ਰਹਿਣ ’ਤੇ ਹੋ ਜਾਂਦੀ ਹੈ ਮੈਂਬਰਸ਼ਿਪ ਰੱਦ; ਸੰਸਥਾ ਦੇ ਪ੍ਰਧਾਨ ਨੇ ‘ਆਪ’ ਵਿਧਾਇਕ ਨਿੱਝਰ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਜੂਨ

Advertisement

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਸਦੀ ਤੋਂ ਵਧੇਰੇ ਪੁਰਾਣੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵੱਲੋਂ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਚੀਫ ਖਾਲਸਾ ਦੀਵਾਨ ਦੇ ਉੱਚ ਪੱਧਰੀ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਇਹ ਮਾਮਲਾ ਅੱਜ ਦਾ ਨਹੀਂ ਸਗੋਂ ਕੁਝ ਮਹੀਨਾ ਪੁਰਾਣਾ ਹੈ, ਪਰ ਇਹ ਹੁਣ ਵਧੇਰੇ ਪ੍ਰਚਾਰਿਆ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਸ੍ਰੀ ਮਜੀਠੀਆ ਸਣੇ ਲਗਪਗ 65 ਵਿਅਕਤੀਆਂ ਦੀ ਮੈਂਬਰਸ਼ਿਪ ਇਸ ਕਰਕੇ ਰੱਦ ਕੀਤੀ ਗਈ ਸੀ ਕਿਉਂਕਿ ਇਹ ਮੈਂਬਰ 18 ਤੋਂ ਵੱਧ ਮੀਟਿੰਗਾਂ ਵਿੱਚ ਗੈਰਹਾਜ਼ਰ ਰਹੇ ਸਨ। ਚੀਫ ਖਾਲਸਾ ਦੀਵਾਨ ਦੇ ਸੰਵਿਧਾਨ ਮੁਤਾਬਕ 18 ਤੋਂ ਵੱਧ ਮੀਟਿੰਗਾਂ ਵਿੱਚ ਗ਼ੈਰਹਾਜ਼ਰ ਰਹਿਣ ਵਾਲੇ ਮੈਂਬਰਾਂ ਦੀ ਮੈਂਬਰਸ਼ਿਪ ਸੰਸਥਾ ਦੇ ਸੰਵਿਧਾਨ ਮੁਤਾਬਕ ਰੱਦ ਕਰ ਦਿੱਤੀ ਜਾਂਦੀ ਹੈ। ਸੰਸਥਾ ਦੇ ਸੰਵਿਧਾਨ ਮੁਤਾਬਕ ਅੰਮ੍ਰਿਤਸਰ ਨਾਲ ਸਬੰਧਤ ਚੀਫ ਖਾਲਸਾ ਦੀਵਾਨ ਦੇ ਮੈਂਬਰ ਜੇ 12 ਤੋਂ ਵੱਧ, ਅੰਮ੍ਰਿਤਸਰ ਨੂੰ ਛੱਡ ਕੇ ਪੰਜਾਬ ਨਾਲ ਸਬੰਧਤ ਮੈਂਬਰ 15 ਤੋਂ ਵੱਧ ਅਤੇ ਹੋਰਨਾਂ ਸੂਬਿਆਂ ਨਾਲ ਸਬੰਧਤ ਮੈਂਬਰ ਜੇ 18 ਤੋਂ ਵੱਧ ਮੀਟਿੰਗਾਂ ਵਿੱਚ ਗ਼ੈਰਹਾਜ਼ਰ ਰਹਿੰਦੇ ਹਨ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਂਦੀ ਹੈ। ਸੰਸਥਾ ਦੇ ਕੁਝ ਮੈਂਬਰਾਂ ਮੁਤਾਬਕ ਇਹ ਮਾਮਲਾ ਚੀਫ ਖਾਲਸਾ ਦੀਵਾਨ ਦੀ ਜਨਰਲ ਹਾਊਸ ਅਤੇ ਕਾਰਜਸਾਧਕ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਗਿਆ ਸੀ। ਇਸ ਵਿੱਚ ਫੈਸਲਾ ਹੋਇਆ ਸੀ ਕਿ ਲੰਮੇ ਸਮੇਂ ਤੋਂ ਦੀਵਾਨ ਦੀਆਂ ਗਤੀਵਿਧੀਆਂ ਤੋਂ ਗ਼ੈਰਹਾਜ਼ਰ ਰਹਿ ਰਹੇ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇ। ਕਾਬਲੇਗੌਰ ਹੈ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਹਨ।

Advertisement