DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਮੁੜ ਵਾਧਾ

ਜੇਲ੍ਹ ’ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤੀ ਪੇਸ਼ੀ

  • fb
  • twitter
  • whatsapp
  • whatsapp
Advertisement

ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਹੇਠ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਮੁੜ 14 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਇਸ ਮਾਮਲੇ ਵਿਚ ਹੁਣ ਅਗਲੀ ਪੇਸ਼ੀ ਪਹਿਲੀ ਨਵੰਬਰ ਨੂੰ ਹੋਵੇਗੀ। ਬਿਕਰਮ ਸਿੰਘ ਮਜੀਠੀਆ ਨੇ ਨਾਭਾ ਦੀ ਨਿਊ ਜੇਲ੍ਹ ਵਿੱਚੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਪੇਸ਼ੀ ਭੁਗਤੀ। ਇਸ ਮੌਕੇ ਸਰਕਾਰੀ ਧਿਰ ਵੱਲੋਂ ਐਡਵੋਕੇਟ ਪ੍ਰੀਤਇੰਦਰਪਾਲ ਸਿੰਘ ਅਤੇ ਫੈਰੀ ਸੋਫਤ, ਵਿਜੀਲੈਂਸ ਵੱਲੋਂ ਵਧੀਕ ਪੀ ਪੀ ਮਨਜੀਤ ਸਿੰਘ ਹਾਜ਼ਰ ਸਨ। ਬਚਾਅ ਪੱਖ ਵੱਲੋਂ ਐਡਵੋਕੇਟ ਐੱਚ ਐੱਸ ਧਨੋਆ ਅਦਾਲਤ ਵਿੱਚ ਮੌਜੂਦ ਸਨ। ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰਨ ਦਾ ਫੈਸਲਾ ਲਿਆ ਗਿਆ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 6 ਜੁਲਾਈ ਤੋਂ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਹਨ। ਮੁਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਤੇ ਬੈਰਕ ਬਦਲਣ ਦੀ ਅਰਜ਼ੀ ਪਹਿਲਾਂ ਹੀ ਖ਼ਾਰਜ ਕੀਤੀ ਜਾ ਚੁੱਕੀ ਹੈ। ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ, ਜਿਸ ਉੱਤੇ ਅਗਲੇ ਦਿਨਾਂ ਵਿੱਚ ਸੁਣਵਾਈ ਆਰੰਭ ਹੋਵੇਗੀ। ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ।

Advertisement
Advertisement
×