DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਠਾਨਕੋਟ ’ਚ ਵੱਡੀ ਸਾਜ਼ਿਸ਼ ਨਾਕਾਮ: ਪਾਕਿਸਤਾਨੀ ਆਕਾਵਾਂ ਨੂੰ ਖ਼ੁਫ਼ੀਆ ਜਾਣਕਾਰੀਆਂ ਭੇਜਣ ਵਾਲਾ ਨਾਬਾਲਗ ਕਾਬੂ

ਸੰਵੇਦਨਸ਼ੀਲ ਟਿਕਾਣਿਆਂ ਦੀਆਂ ਵੀਡੀਓਜ਼ ਕੀਤੀਆਂ ਸਾਂਝੀਆਂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪਠਾਨਕੋਟ ਵਿੱਚ ਪੁਲੀਸ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ, ਜੋ ਕਥਿਤ ਤੌਰ ’ਤੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ (ISI) ਅਤੇ ਅਤਿਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਸੀ।

ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਨਾਬਾਲਗ ਪਿਛਲੇ ਇੱਕ ਸਾਲ ਤੋਂ ਸੋਸ਼ਲ ਮੀਡੀਆ ਰਾਹੀਂ ਸਰਹੱਦ ਪਾਰ ਦੇ ਆਕਾਵਾਂ ਨਾਲ ਜੁੜਿਆ ਹੋਇਆ ਸੀ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਅਹਿਮ ਜਾਣਕਾਰੀਆਂ ਤੇ ਵੀਡੀਓਜ਼ ਸਾਂਝੀਆਂ ਕਰ ਰਿਹਾ ਸੀ।

Advertisement

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨੀ ਹੈਂਡਲਰਾਂ ਨੇ ਉਸ ਦੇ ਮੋਬਾਈਲ ਫ਼ੋਨ ਦੀ ਕਲੋਨਿੰਗ ਵੀ ਕੀਤੀ ਹੋਈ ਸੀ, ਤਾਂ ਜੋ ਸਾਰਾ ਡਾਟਾ ਸਿੱਧਾ ਉਨ੍ਹਾਂ ਤੱਕ ਪਹੁੰਚ ਸਕੇ।

Advertisement

ਪੁਲੀਸ ਅਨੁਸਾਰ, ਇਹ ਨਾਬਾਲਗ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਇਸੇ ਗ਼ਮ ਦਾ ਫ਼ਾਇਦਾ ਉਠਾ ਕੇ ਉਸ ਦਾ ਬ੍ਰੇਨਵਾਸ਼ ਕੀਤਾ ਗਿਆ। ਉਹ ਨਾ ਸਿਰਫ਼ ਪਾਕਿਸਤਾਨੀ ਅਧਿਕਾਰੀਆਂ ਬਲਕਿ ਕਈ ਗੈਂਗਸਟਰਾਂ ਦੇ ਵੀ ਸੰਪਰਕ ਵਿੱਚ ਸੀ।

ਐਸ.ਐਸ.ਪੀ. ਨੇ ਖ਼ੁਲਾਸਾ ਕੀਤਾ ਕਿ ਜੇਕਰ ਸਮਾਂ ਰਹਿੰਦੇ ਇਸ ਨਾਬਾਲਗ ਨੂੰ ਨਾ ਫੜਿਆ ਜਾਂਦਾ, ਤਾਂ ਉਹ ਭਵਿੱਖ ਵਿੱਚ ਕਿਸੇ ਵੱਡੀ ਅਤਿਵਾਦੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ। ਫਿਲਹਾਲ ਪੁਲੀਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਹੋਰ ਹਿੱਸਿਆਂ ਦਾ ਪਰਦਾਫਾਸ਼ ਕੀਤਾ ਜਾ ਸਕੇ।

Advertisement
×