ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 24 ਜਨਵਰੀ
ਅੱਜ ਭਾਜਪਾ ਦੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਸਥਾਨਕ ਵਾਰਡ ਨੰਬਰ 10 ਤੋਂ ਭਾਜਪਾ ਨੂੰ ਜਿਤਾਉਣ ਤੇ ਉਮੀਦਵਾਰ ਲੱਭਣ ‘ਚ ਪਾਰਟੀ ਵੱਲੋਂ ਲਗਾਏ ਬੂਥ ਇੰਚਾਰਜ ਐਡਵੋਕੇਟ ਕਮਲਪ੍ਰੀਤ ਸਿੰਘ ਮੱਕੜ ਨੇ ਅੱਜ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਐਡਵੋਕੇਟ ਮੱਕੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਆਪਣੇ ਅੜੀਅਲ ਵਤੀਰੇ ਤੋਂ ਹਟ ਨਹੀਂ ਰਹੀ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਕਿਸਾਨੀ ਦੇ ਹੱਕ ਵਿੱਚ ਭਾਜਪਾ ਦੇ ਨਾਲ ਨਾਤਾ ਤੋੜਨ ਦਾ ਫ਼ੈਸਲਾ ਕਰਦਿਆਂ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤਾ ਗਿਆ ਹੈ।