DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਲੇਸ਼ੀਆ ਦੇ ਉਪ ਮੁੱਖ ਮੰਤਰੀ ਵੱਲੋਂ ਗੜਗੱਜ ਨਾਲ ਮੁਲਾਕਾਤ

ਸਿੱਖ ਵਿਰਾਸਤ ਅਤੇ ਗੁਰਦੁਆਰਿਆਂ ਦੀ ਸੰਭਾਲ ਬਾਰੇ ਵਿਚਾਰ-ਚਰਚਾ

  • fb
  • twitter
  • whatsapp
  • whatsapp
featured-img featured-img
ਵਫ਼ਦ ਦੇ ਮੈਂਬਰਾਂ ਨਾਲ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ।
Advertisement

ਮਲੇਸ਼ੀਆ ਦੇ ਪੇਨਾਂਗ ਸੂਬੇ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠਲੇ ਉੱਚ ਪੱਧਰੀ ਵਫ਼ਦ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ’ਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ, ਸਿੱਖ ਵਿਰਾਸਤ ਅਤੇ ਮਲੇਸ਼ੀਆ ਦੇ ਸਿੱਖਾਂ ਤੇ ਪੰਜਾਬ ਦੀਆਂ ਇਤਿਹਾਸਕ ਸਿੱਖ ਸੰਸਥਾਵਾਂ ਵਿਚਕਾਰ ਸੱਭਿਆਚਾਰਕ ਅਤੇ ਧਾਰਮਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਵਫ਼ਦ ਵਿੱਚ ਪ੍ਰੋ. ਡਾ. ਬੀ ਐੱਸ ਬੈਂਸ, ਇਤਿਹਾਸਕਾਰ ਸਿਮਰ ਸਿੰਘ, ਅਕਸ਼ੈ ਸਿੰਘ ਦਿਓ, ਆਰੀਅਨ ਮੈਨਨ, ਡਾ. ਸੁਖਜੋਤ ਸਿੰਘ ਅਤੇ ਸਨੀ ਖਹਿਰਾ ਸ਼ਾਮਲ ਸਨ। ਜਗਦੀਪ ਸਿੰਘ ਦਿਓ ਨੇ ਅਕਾਲ ਤਖ਼ਤ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਸਿੱਖ ਧਰਮ ਅਤੇ ਕਦਰਾਂ-ਕੀਮਤਾਂ ਦੇ ਵਿਸ਼ਵ ਪੱਧਰ ’ਤੇ ਪ੍ਰਚਾਰ ਲਈ ਜਥੇਦਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

Advertisement

ਉਨ੍ਹਾਂ ਦੱਸਿਆ ਕਿ ਮਲੇਸ਼ੀਆ ਵਿੱਚ ਸਿੱਖਾਂ ਦੀ ਆਮਦ ਸਭ ਤੋਂ ਪਹਿਲਾਂ ਪੇਨਾਂਗ ਸੂਬੇ ਵਿੱਚ ਹੋਈ ਸੀ ਅਤੇ ਇੱਥੇ ਸਥਿਤ ਇਤਿਹਾਸਕ ਵੱਡੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਤੇ ਸੰਭਾਲ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਤੰਬਰ ਵਿੱਚ ਹੋਣ ਵਾਲੇ ਪ੍ਰਸਤਾਵਿਤ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਲੇਸ਼ੀਆਈ ਵਫ਼ਦ ਦੀ ਸਿੱਖ ਵਿਰਾਸਤ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਕਦਰਾਂ-ਕੀਮਤਾਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਜਗਦੀਪ ਸਿੰਘ ਦਿਓ ਨੂੰ ਆਪਣੇ ਮੂਲ ਪੰਜਾਬ ਅਤੇ ਆਨੰਦਪੁਰ ਸਾਹਿਬ ਨਾਲ ਹਮੇਸ਼ਾ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

Advertisement
×