ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਲਕੀਤ ਥਿੰਦ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

‘ਆਪ’ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਅਹੁਦਾ ਸੰਭਾਲਣ ਮੌਕੇ ਭਰੀ ਹਾਜ਼ਰੀ
ਚੇਅਰਮੈਨ ਮਲਕੀਤ ਥਿੰਦ ਨਾਲ ਕੈਬਨਿਟ ਮੰੰਤਰੀ ਅਮਨ ਅਰੋੜਾ ਅਤੇ ਹੋਰ।
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 10 ਜੂਨ

Advertisement

ਸਰਕਾਰ ਪੰਜਾਬ ਦੇ ਪਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕੀਤਾ। ਉਹ ਇੱਥੇ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਥਿੰਦ ਦੇ ਵਣ ਭਵਨ ਵਿਖੇ ਅਹੁਦਾ ਸੰਭਾਲ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਛੜੇ ਵਰਗ ਦੇ ਲੋਕਾਂ ਦੇ ਰਹਿਣ ਲਈ ਮਕਾਨ, ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਅਤੇ ਕਾਰੋਬਾਰ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਪਛੜੇ ਤੇ ਕਮਜ਼ੋਰ ਵਰਗਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਆਉਂਦੀਆਂ ਸਹੂਲਤਾਂ ਰੁਕੀਆਂ ਰਹੀਆਂ, ਜਿਨ੍ਹਾਂ ਨੂੰ ‘ਆਪ’ ਸਰਕਾਰ ਨੇ ਮੁੜ ਬਹਾਲ ਕਰ ਕੇ ਉਨ੍ਹਾਂ ਦੇ ਉੱਜਲ ਭਵਿੱਖ ਦਾ ਰਸਤਾ ਖੋਲ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਸਮੂਹ ਪਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਮੌਕੇ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਪਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਸਹੂਲਤਾਂ ਦੇਣ ਅਤੇ ਰਾਖਵੇਂਕਰਨ ਵਿੱਚ ਵਾਧਾ ਲਾਗੂ ਕਰਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਵਿਧਾਇਕ ਜਗਦੀਪ ਗੋਲਡੀ ਕੰਬੋਜ, ਵਿਧਾਇਕ ਨਰਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement