Advertisement
ਪਿੰਡ ਮਲੋਟ ਦੇ ਕਿਲਾ ਪੱਤੀ ਇਲਾਕੇ ਨੇੜੇ ਆਰ ਓ ਵਾਲੀ ਗਲੀ ਵਿੱਚ ਅੱਜ ਹੋਏ ਇੱਕ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਨੰਨੂ ਨਾਮਕ ਨੌਜਵਾਨ ਪਿੰਡ ਮਲੋਟ ਵਿੱਚ ਕਿਰਾਏ ’ਤੇ ਰਹਿੰਦਾ ਸੀ, ਉਸ ਦਾ ਆਪਣੇ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਤਕਰਾਰ ਵਧਣ ’ਤੇ ਦੋਵੇਂ ਧਿਰਾਂ ਵਿਚਾਲੇ ਤਣਾਅ ਵੱਧ ਗਿਆ ਅਤੇ ਮੌਕੇ ’ਤੇ ਨੰਨੂ ਦੀ ਮਦਦ ਲਈ ਹੋਰ ਨੌਜਵਾਨ ਵੀ ਪਹੁੰਚ ਗਏ।
Advertisement
Advertisement
ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਦੌਰਾਨ ਇੱਟਾਂ-ਰੋੜੇ ਵੀ ਚੱਲੇ। ਇਸ ਝਗੜੇ ਦੌਰਾਨ ਚੱਲੀ ਗੋਲੀ ਰਾਜਕਰਨ ਪੁੱਤਰ ਹਰਮੇਸ਼ ਸਿੰਘ ਵਾਸੀ ਕਿਲਾ ਪੱਤੀ ਦੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਮਲੋਟ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਪਰ ਜ਼ਿਆਦਾ ਖੂਨ ਵਹਿਣ ਕਾਰਨ ਡਾਕਟਰਾਂ ਨੇ ਉਸ ਨੂੰ ਅਗਲੇ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ। ਇਸ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ।। ਉਧਰ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
×
