ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਲੂਕਾ ਜਜ਼ਬਾਤੀ ਹੋ ਕੇ ਅਕਾਲੀ ਦਲ ’ਚ ਪਰਤੇ: ਪਰਮਪਾਲ ਕੌਰ

ਅਕਾਲੀ ਦਲ ਨੂੰ ਦੱੱਸਿਆ ਮੌਕਾਪ੍ਰਸਤ ਪਾਰਟੀ; ਭਾਜਪਾ ਨਾਲ ਸਾਂਝ-ਭਿਆਲੀ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਪੱਤਰਕਾਰਾਂ ਨਾਲ ਗੱਲਬਾਤ ਕਰਦੀ ਹੋਈ ਭਾਜਪਾ ਆਗੂ ਪਰਮਪਾਲ ਕੌਰ।
Advertisement

ਕਮਲਜੀਤ ਕੌਰ

ਫ਼ਰੀਦਕੋਟ, 16 ਜੂਨ

Advertisement

ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਅਤੇ ਭਾਜਪਾ ਦੀ ਮਹਿਲਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਕਾਪ੍ਰਸਤ ਸਿਆਸੀ ਪਾਰਟੀ ਹੈ ਅਤੇ ਸਿਕੰਦਰ ਸਿੰਘ ਮਲੂਕਾ ਜਜ਼ਬਾਤੀ ਹੋ ਕੇ ਅਕਾਲੀ ਦਲ ’ਚ ਵਾਪਸ ਗਏ ਹਨ। ਬੀਬੀ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਪੰਜਾਬ ਦਾ ਭਲਾ ਨਹੀਂ ਚਾਹੁੰਦਾ ਬਲਕਿ ਉਹ ਕੁਰਸੀ ਲਈ ਭਾਜਪਾ ਦੇ ਪੈਰੀਂ ਪੈ ਰਿਹਾ ਹੈ।

ਅਕਾਲੀ ਦਲ ਹਰ ਕੋਸ਼ਿਸ਼ ਕਰ ਰਿਹਾ ਹੈ ਕਿ ਭਾਜਪਾ ਨਾਲ ਸਿਆਸੀ ਸਮਝੌਤਾ ਹੋ ਜਾਵੇ ਪਰ ਭਾਜਪਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਵੇਗਾ। ਇਸ ਮੌਕੇ ਭਾਜਪਾ ਆਗੂ ਗੌਰਵ ਕੱਕੜ, ਗਗਨਦੀਪ ਸਿੰਘ ਸੁਖੀਜਾ ਅਤੇ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਵੀ ਹਾਜ਼ਰ ਸੀ। ਭਾਜਪਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ, ਬਲਕਿ ਆਪਣੇ ਹਿੱਤਾਂ ਲਈ ਉਸ ਨੇ ਭਾਜਪਾ ਨਾਲ ਸਮਝੌਤਾ ਕੀਤਾ ਸੀ।

ਭਾਜਪਾ ਨੇ ਪੰਜਾਬ ਦੇ ਹਿੱਤਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜਿਆ ਹੈ ਅਤੇ ਦੁਬਾਰਾ ਕਦੀ ਵੀ ਇਨ੍ਹਾਂ ਨਾਲ ਸਿਆਸੀ ਸਾਂਝ ਨਹੀਂ ਪਾਈ ਜਾਵੇਗੀ। ਭਾਜਪਾ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਪਣੇ ਹਰ ਮਕਸਦ ਵਿੱਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ’ਤੇ ਪੰਜਾਬ ਸਰਕਾਰ ਕਾਬੂ ਨਹੀਂ ਪਾ ਸਕੀ ਅਤੇ ਬੇਰੁਜ਼ਗਾਰੀ ਘਟਾਉਣ ਲਈ ਵੀ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਰਿਆਣਾ ਦੀ ਤਰਜ਼ ’ਤੇ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰੇ।

Advertisement