ਮਤਰੇਈ ਨਾਬਾਲਗ ਧੀ ਨਾਲ ਜਬਰ-ਜਨਾਹ ਕਰਨ ਵਾਲਾ ਗ੍ਰਿਫ਼ਤਾਰ
ਥਾਣਾ ਜੋਧਾਂ ਦੇ ਇੱਕ ਪਿੰਡ ਵਿੱਚ ਆਪਣੀ ਮਤਰੇਈ ਧੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਬੱਚੀ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਆਖਿਆ ਕਿ ਉਸ ਦੀ ਮਾਂ ਅਤੇ ਦੋਵੇਂ ਭੈਣ-ਭਰਾ ਦੂਜੇ ਕਮਰੇ ਵਿੱਚ...
Advertisement
ਥਾਣਾ ਜੋਧਾਂ ਦੇ ਇੱਕ ਪਿੰਡ ਵਿੱਚ ਆਪਣੀ ਮਤਰੇਈ ਧੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਬੱਚੀ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਆਖਿਆ ਕਿ ਉਸ ਦੀ ਮਾਂ ਅਤੇ ਦੋਵੇਂ ਭੈਣ-ਭਰਾ ਦੂਜੇ ਕਮਰੇ ਵਿੱਚ ਸੁੱਤੇ ਪਏ ਸਨ। ਦੇਰ ਰਾਤ ਉਸ ਦਾ ਮਤਰੇਆ ਬਾਪ ਉਸ ਨੂੰ ਆਪਣੇ ਕਮਰੇ ਵਿੱਚ ਲੈ ਗਿਆ, ਜਿਥੇ ਉਸ ਨਾਲ ਜਬਰ-ਜਨਾਹ ਕੀਤਾ। ਮੁਲਜ਼ਮ ਨੇ ਲੜਕੀ ਨੂੰ ਇਸ ਬਾਰੇ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਜੋਧਾਂ ਪੁਲੀਸ ਨੇ ਮੁਲਜ਼ਮ ਵਿਰੁੱਧ ਬੱਚਿਆਂ ਦੇ ਜਿਨਸੀ ਸ਼ੋਸ਼ਣ ਖ਼ਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਪੀੜਤਾ ਦੀ ਡਾਕਟਰੀ ਜਾਂਚ ’ਚ ਜਬਰ-ਜਨਾਹ ਦੀ ਪੁਸ਼ਟੀ ਹੋਣ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਸ ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਕਿਰਨਦੀਪ ਕੌਰ ਨੂੰ ਸੌਂਪੀ ਗਈ ਹੈ।
Advertisement
Advertisement