ਗੋਲੀਆਂ ਮਾਰ ਕੇ ਦੋ ਨੂੰ ਜ਼ਖ਼ਮੀ ਕਰਨ ਵਾਲਾ ਗ੍ਰਿਫ਼ਤਾਰ
ਕਸਬਾ ਮੰਡੀ ਬਰੀਵਾਲਾ ਵਿਖੇ ਦੋ ਵਿਅਕਤੀਆਂ ਨੂੰ ਛੇ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਵਾਲੇ ਨੂੰ ਪੁਲੀਸ ਨੇ ਹਥਿਆਰ ਸਣੇ ਕਾਬੂ ਕਰ ਲਿਆ ਹੈ। ਉਪ ਕਪਤਾਨ ਪੁਲੀਸ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਗੋਲੀਆਂ ਕਾਰਨ ਜ਼ਖ਼ਮੀ ਬਹਾਲ ਸਿੰਘ ਅਤੇ ਉਸ ਦੇ ਭਾਣਜੇ...
Advertisement
ਕਸਬਾ ਮੰਡੀ ਬਰੀਵਾਲਾ ਵਿਖੇ ਦੋ ਵਿਅਕਤੀਆਂ ਨੂੰ ਛੇ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਵਾਲੇ ਨੂੰ ਪੁਲੀਸ ਨੇ ਹਥਿਆਰ ਸਣੇ ਕਾਬੂ ਕਰ ਲਿਆ ਹੈ। ਉਪ ਕਪਤਾਨ ਪੁਲੀਸ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਗੋਲੀਆਂ ਕਾਰਨ ਜ਼ਖ਼ਮੀ ਬਹਾਲ ਸਿੰਘ ਅਤੇ ਉਸ ਦੇ ਭਾਣਜੇ ਰਣਬੀਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਮਨਪ੍ਰੀਤ ਸਿੰਘ ਨੂੰ 32 ਬੋਰ ਲਾਇਸੈਂਸੀ ਰਿਵਾਲਵਰ ਅਤੇ 6 ਗੋਲੀਆਂ ਸਣੇ ਕਾਬੂ ਕਰ ਲਿਆ ਹੈ। ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਦੋਵੇਂ ਧਿਰਾਂ ਵਿਚਕਾਰ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਕਾਰਨ ਮਨਪ੍ਰੀਤ ਸਿੰਘ ਨੇ ਇਹ ਕਾਰਵਾਈ ਅਮਲ ’ਚ ਲਿਆਂਦੀ। ਪੁਲੀਸ ਨੇ ਮੁਲਜ਼ਮ ਦਾ 4 ਦਿਨਾ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ।
Advertisement
Advertisement
×

