ਪੱਤਰ ਪ੍ਰੇਰਕ
ਰੂਪਨਗਰ, 24 ਜੁਲਾਈ
ਥਾਣਾ ਸਿੰਘ ਭਗਵੰਤਪੁਰ ਪੁਲੀਸ ਵੱਲੋਂ ਨੇੜਲੇ ਇੱਕ ਪਿੰਡ ਦੀ ਵਸਨੀਕ 67 ਸਾਲਾ ਔਰਤ ਨਾਲ ਸਰੀਰਕ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਧਿਕਾਰੀ ਏ.ਐਸ.ਆਈ. ਜਸਵੰਤ ਕੌਰ ਨੇ ਦੱਸਿਆ ਕਿ ਕਥਿਤ ਮੁਲਜ਼ਮ ਪਰਮਿੰਦਰ ਸਿੰਘ ਉਰਫ ਘੋਲਾ ਵਾਸੀ ਕਲਾਲਮਾਜਰਾ ਨੇ ਰਾਤ ਨੂੰ ਸ਼ਿਕਾਇਤਕਰਤਾ ਔਰਤ ਦੇ ਕਮਰੇ ਵਿੱਚ ਵੜ ਕੇ ਉਸ ਨਾਲ ਛੇੜਛਾੜ ਅਤੇ ਕੁੱਟਮਾਰ ਕੀਤੀ । ਉਨ੍ਹਾਂ ਦੱਸਿਆ ਕਿ ਪੁਲੀਸ ਨੇ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।