ਰੇਲਵੇ ਸਟੇਸ਼ਨ ਰਾਜਪੁਰਾ ’ਤੇ ਬੀਤੀ ਰਾਤ ਟਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਏਐੱਸਆਈ ਸੁਖਵੰਤ ਸਿੰਘ ਚੌਕੀ ਜੀਆਰਪੀ ਰਾਜਪੁਰਾ ਨੇ ਦੱਸਿਆ ਕਿ ਬੀਤੀ ਰਾਤ ਇਕ ਵਿਅਕਤੀ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਟਰੇਨ ਨੰਬਰ 12470 ਦੀ ਲਪੇਟ ਵਿਚ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 60-62 ਸਾਲਾਂ ਦੇ ਕਰੀਬ ਹੈ, ਜਿਸ ਨੇ ਕੋਕਾ ਕੋਲਾ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ ਅਤੇ ਸਿਰ ਉਪਰ ਕੇਸਰੀ ਰੰਗ ਦਾ ਸਾਫ਼ਾ ਬੰਨ੍ਹਿਆ ਹੋਇਆ ਹੈ।ਪਹਿਲੀ ਨਜ਼ਰੇ ਦੇਖਣ ਤੋਂ ਮ੍ਰਿਤਕ ਭਿਖਾਰੀ ਕਿਸਮ ਦਾ ਜਾਪਦਾ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਦੱਸਿਆ ਕਿ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਖ਼ਾਨੇ ਵਿਚ 72 ਘੰਟਿਆਂ ਵਾਸਤੇ ਰੱਖਿਆ ਗਿਆ ਹੈ।