ਰੇਲਵੇ ਲਾਈਨ ਪਾਰ ਕਰਦਿਆਂ ਟਰੇਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
ਰੇਲਵੇ ਸਟੇਸ਼ਨ ਰਾਜਪੁਰਾ ’ਤੇ ਬੀਤੀ ਰਾਤ ਟਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਏਐੱਸਆਈ ਸੁਖਵੰਤ ਸਿੰਘ ਚੌਕੀ ਜੀਆਰਪੀ ਰਾਜਪੁਰਾ ਨੇ ਦੱਸਿਆ ਕਿ ਬੀਤੀ ਰਾਤ ਇਕ ਵਿਅਕਤੀ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਟਰੇਨ ਨੰਬਰ...
Advertisement
ਰੇਲਵੇ ਸਟੇਸ਼ਨ ਰਾਜਪੁਰਾ ’ਤੇ ਬੀਤੀ ਰਾਤ ਟਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਏਐੱਸਆਈ ਸੁਖਵੰਤ ਸਿੰਘ ਚੌਕੀ ਜੀਆਰਪੀ ਰਾਜਪੁਰਾ ਨੇ ਦੱਸਿਆ ਕਿ ਬੀਤੀ ਰਾਤ ਇਕ ਵਿਅਕਤੀ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਟਰੇਨ ਨੰਬਰ 12470 ਦੀ ਲਪੇਟ ਵਿਚ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।
Advertisement
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 60-62 ਸਾਲਾਂ ਦੇ ਕਰੀਬ ਹੈ, ਜਿਸ ਨੇ ਕੋਕਾ ਕੋਲਾ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ ਅਤੇ ਸਿਰ ਉਪਰ ਕੇਸਰੀ ਰੰਗ ਦਾ ਸਾਫ਼ਾ ਬੰਨ੍ਹਿਆ ਹੋਇਆ ਹੈ।
ਪਹਿਲੀ ਨਜ਼ਰੇ ਦੇਖਣ ਤੋਂ ਮ੍ਰਿਤਕ ਭਿਖਾਰੀ ਕਿਸਮ ਦਾ ਜਾਪਦਾ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਦੱਸਿਆ ਕਿ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਖ਼ਾਨੇ ਵਿਚ 72 ਘੰਟਿਆਂ ਵਾਸਤੇ ਰੱਖਿਆ ਗਿਆ ਹੈ।
Advertisement