ਪਿੰਡ ਟੱਲੀ ਗੁਲਾਮ ਦੇ ਵਿਅਕਤੀ ਦੀ ਹੜ੍ਹ ਦੇ ਪਾਣੀ ’ਚ ਡੁੱਬਣ ਨਾਲ ਮੌਤ
ਪਤਨੀ ਦੀ ਦਵਾਈ ਲੈਣ ਲਈ ਮੈਡੀਕਲ ਕੈਂਪ ਵੱਲ ਜਾਂਦਿਆਂ ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ
Advertisement
ਇਥੋਂ ਨੇੜਲੇ ਪਿੰਡ ਟੱਲੀ ਗੁਲਾਮ ਅਤੇ ਆਸ-ਪਾਸ ਦੇ ਇਲਾਕੇ ਵਿਚ ਹੜ੍ਹਾਂ ਦੀ ਤਬਾਹੀ ਦਾ ਸਿਲਸਿਲਾ ਜਾਰੀ ਹੈ ਜਿਸ ਦੌਰਾਨ ਅੱਜ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਵਿਅਕਤੀ ਦੀ ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (50) ਪੁੱਤਰ ਮਹਿਲ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਆਪਣੀ ਪਤਨੀ ਲਈ ਦਵਾਈ ਲੈਣ ਪਾਣੀ ਤੋਂ ਬਾਹਰ ਸੁਰੱਖਿਅਤ ਥਾਂ ’ਤੇ ਲੱਗੇ ਮੈਡੀਕਲ ਕੈਂਪ ਵੱਲ ਆ ਰਿਹਾ ਸੀ ਸੜਕ ਤੇ ਘੱਟ ਪਾਣੀ ਵਿੱਚ ਤੁਰੇ ਆਉਂਦੇ ਗੁਰਮੀਤ ਸਿੰਘ ਦਾ ਅਚਾਨਕ ਪੈਰ ਤਿਲਕਣ ਕਾਰਨ ਉਹ ਡੂੰਘੇ ਅਤੇ ਤੇਜ਼ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ। ਗੁਰਮੀਤ ਸਿੰਘ ਨੂੰ ਡੁੱਬਦਾ ਵੇਖ ਕੇ ਖਾਲਸਾ ਏਡ ਅਤੇ ਗਾਇਕ ਇੰਦਰਜੀਤ ਨਿੱਕੂ ਦੀ ਟੀਮ ਨੇ ਉਸ ਨੂੰ ਬਾਹਰ ਕੱਢ ਕੇ ਜਲਦੀ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
Advertisement
Advertisement