DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਮੁਕਾਬਲੇ ਵਿੱਚ ਸ਼ਰਾਫ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਵਾਲਾ ਜ਼ਖ਼ਮੀ

ਤਿੰਨ ਹੋਰ ਕਾਬੂ ਕੀਤੇ

  • fb
  • twitter
  • whatsapp
  • whatsapp
Advertisement

ਇੱਥੋਂ ਦੇ ਵਾਲਮੀਕ ਚੌਂਕ ਵਿੱਚ ਸੋਨੂ ਜਿਊਲਰਜ਼ ਦੀ ਦੁਕਾਨ ਉੱਪਰ ਬੀਤੇ ਦਿਨੀਂ ਗੋਲੀਆਂ ਚਲਾਉਣ ਵਾਲੇ ਨੂੰ ਅੱਜ ਜੰਡਿਆਲਾ ਗੁਰੂ ਪੁਲੀਸ ਤੇ ਸੀਆਈਏ ਸਟਾਫ ਵੱਲੋਂ ਕੀਤੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਕਾਬੂ ਕੀਤਾ ਗਿਆ। ਇਸ ਦੌਰਾਨ ਇੱਕ ਮੁਲਜ਼ਮ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਤਿੰਨ ਹੋਰ ਮੁਲਜ਼ਮ ਪੁਲੀਸ ਵੱਲੋਂ ਕਾਬੂ ਕਰ ਲਏ ਗਏ। ਜ਼ਖਮੀ ਦੀ ਪਹਿਚਾਣ ਕਵਿਸ਼ ਦੇ ਰੂਪ ਵਿੱਚ ਹੋਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਐਸਐਸਪੀ ਦਿਹਾਤੀ ਸੋਹੇਲ ਕਾਸਿਮ ਮੀਰ ਨੇ ਕਿਹਾ ਕਿ ਬੀਤੀ ਪੰਜ ਜਨਵਰੀ ਨੂੰ ਸਥਾਨਕ ਵਾਲਮੀਕੀ ਚੌਕ ਵਿੱਚ ਸਥਿਤ ਇੱਕ ਸੁਨਿਆਰ ਦੀ ਦੁਕਾਨ ਸੋਨੂੰ ਜਿਊਲਰਜ਼ ਉੱਪਰ

ਦਿਨ ਦਿਹਾੜੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੋ ਗਏ ਸਨ।

Advertisement

ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਡੀਐਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ, ਡੀਐਸਪੀ ਡੀ ਗੁਰਿੰਦਰਪਾਲ ਨਾਗਰਾ ਅਤੇ ਐਸਐਚਓ ਜੰਡਿਆਲਾ ਗੁਰੂ ਨਰੇਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾਈਆਂ। ਲਗਾਤਾਰ ਜਾਂਚ ਅਤੇ ਤਕਨੀਕੀ ਛਾਣਬੀਣ ਦੇ ਆਧਾਰ ‘ਤੇ ਦੋ-ਤਿੰਨ ਦਿਨਾਂ ਵਿੱਚ ਹੀ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ। ਐਸਐਸਪੀ ਨੇ ਕਿਹਾ ਪਹਿਲਾਂ ਤਰਨ ਤਾਰਨ ਦੇ ਰਹਿਣ ਵਾਲੇ ਕਵਿਸ਼ ਅਤੇ ਮਹੀਰਵੀਰ ਨੂੰ ਗ੍ਰਿਫਤਾਰ ਕੀਤਾ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਫਾਇਰਿੰਗ ਦੀ ਰੇਕੀ ਅਤੇ ਮੋਟਰਸਾਈਕਲ ਮੁਹੱਈਆ ਕਰਵਾਉਣ ਦੀ ਗੱਲ ਕਬੂਲ ਕੀਤੀ। ਇਨ੍ਹਾਂ ਨੇ ਗੋਲੀ ਚਲਾਉਣ ਵਾਲੇ ਦੋ ਹੋਰ ਮੁਲਜ਼ਮਾਂ ਜੋ ਤਰਨ ਤਾਰਨ ਦੇ ਰਹਿਣ ਵਾਲੇ ਹਨ ਬਾਰੇ ਜਾਣਕਾਰੀ ਦਿੱਤੀ। ਪੁਲੀਸ ਵੱਲੋਂ ਜਗ੍ਹਾ ਜਗ੍ਹਾ ਉੱਪਰ ਨਾਕੇਬੰਦੀ ਕਰ ਦਿੱਤੀ ਗਈ ਅਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਪਿੰਡ ਗੰਨੋਵਾਲ ਵਿਚ ਪੁਲੀਸ ਨੂੰ ਦੋ ਸ਼ੱਕੀ ਵਿਅਕਤੀ ਮੋਟਰਸਾਈਕਲ ਉੱਪਰ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਨ੍ਹਾਂ ਨੇ ਮੋਟਰਸਾਈਕਲ ਨਹਿਰ ਵੱਲ ਦੌੜਾ ਲਿਆ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਗਿਆ ਅਤੇ ਉਨ੍ਹਾਂ ਨੇ ਪੁਲੀਸ ਉੱਪਰ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਜਿਸ ਦੌਰਾਨ ਇੱਕ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ।

Advertisement

Advertisement
×